19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਐੱਨ.ਸੀ.ਸੀ. ਕੈਂਪ 'ਚ ਡੀ.ਡੀ.ਆਈ. ਸਕੂਲ ਪਿੰਡੀ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 05-06-2026
ਫ਼ਤਹਿਗੜ੍ਹ ਚੂੜੀਆਂ, 4 ਜੂਨ (ਐੱਮ.ਐੱਸ. ਫੁੱਲ)-ਕਸਬਾ ਫ਼ਤਹਿਗੜ੍ਹ ਚੂੜੀਆਂ ਦੇ ਨਾਲ ਲਗਦੇ ਪਿੰਡ ਪਿੰਡੀ ਦੇ ਡੀ.ਡੀ.ਆਈ. ਸਕੂਲ ਦੀ ਪਿ੍ੰਸੀਪਲ ਸਵਲੀਨ ਭਾਟੀਆ ਨੇ ਦੱਸਿਆ ਕਿ ਬੀਤੇ ਦਿਨੀਂ ਸੁਖਜਿੰਦਰ ਕਾਲਜ ਗੁਰਦਾਸਪੁਰ ਵਿਖੇ ਐੱਨ.ਸੀ.ਸੀ. ਦਾ ਇਕ ਕੈਂਪ ਲਗਾਇਆ ਗਿਆ ਸੀ, ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸੇ ਤਹਿਤ ਡੀ.ਡੀ.ਆਈ. ਸਕੂਲ ਦੇ 14 ਵਿਦਿਆਰਥੀਆਂ, ਜਿਨ੍ਹਾਂ 'ਚ 9 ਲੜਕੀਆਂ ਤੇ 5 ਲੜਕਿਆਂ ਨੇ ਇਸ ਕੈਂਪ ਵਿਚ ਹਿੱਸਾ ਲਿਆ | ਪਿ੍ੰਸੀਪਲ ਸਵਲੀਨ ਭਾਟੀਆ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਵਿਚ ਰਹਿ ਕੇ ਇਹ 10 ਦਿਨ ਬਿਤਾਏ | ਕੈਂਪ ਦੌਰਾਨ ਸੁਖਜਿੰਦਰ ਕਾਲਜ ਵਿਖੇ ਐੱਨ.ਸੀ.ਸੀ. ਕੈਡਿਟਾਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਡੀ.ਡੀ.ਆਈ. ਸਕੂਲ ਨੇ ਦੌੜ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਖੋ-ਖੋ ਦੇ ਮੁਕਾਬਲੇ 'ਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ | ਅੱਜ ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਕੈਂਪ ਦਰਮਿਆਨ ਪੂਰੇ ਅਨੁਸ਼ਾਸਨ ਵਿਚ ਰਹਿ ਕੇ ਇਹ ਕੈਂਪ ਲਗਾਇਆ ਹੈ, ਉਮੀਦ ਹੈ ਕਿ ਉਹ ਇਸੇ ਤਰ੍ਹਾਂ ਹੀ ਸਕੂਲ ਵਿਚ ਵੀ ਪੂਰੇ ਅਨੁਸ਼ਾਸਨ 'ਚ ਰਹਿ ਕੇ ਆਪਣੀ ਪੜ੍ਹਾਈ ਪੂਰੀ ਮਿਹਨਤ ਅਤੇ ਲਗਨ ਨਾਲ ਪੂਰੀ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰੌਣਕੀ ਰਾਮ ਆਲਵੋਾਲ ਦਾ ਸਨਮਾਨ ਅਗਲੀ ਖ਼ਬਰ ਅਕਾਲੀ ਦਲ ਵਲੋਂ ਤਜਿੰਦਰਪਾਲ ਸਿੰਘ ਅੰਮੋਨੰਗਲ, ਦੇਵ ਸੁਖਪਾਲ ਸਿੰਘ ਸੇਖਵਾਂ, ਅਜੇਦੀਪ ਸਿੰਘ ਪੁਰੀਆਂ ਨੂੰ ਅਹੁਦੇ ਦੇ ਕੇ...
Ad Position 24