19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ 'ਚ ਸ਼ਾਮਿਲ ਸੰਗਤਾਂ ਲਈ ਰਸਦ ਭੇਟ

Ad Position 21
No active advertisement
ਅਜੀਤ ਡੈਸਕ 05-06-2026
ਡੇਰਾ ਬਾਬਾ ਨਾਨਕ, 4 ਜੂਨ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ ਪੈਦਲ ਸੰਗ ਲਈ ਰਸਤੇ ਵਿਚ ਜਰੂਰਤਾਂ ਨੂੰ ਮੱੁਖ ਰੱਖਦੇ ਹੋਏ ਲੰਗਰ ਵਾਸਤੇ ਰਸਦ ਦੀ ਸੇਵਾ ਕੀਤੀ ਗਈ | ਇਸ ਰਸਦ 'ਚ ਡਰਾਈ ਫਰੂਟ, ਸੁੱਕਾ ਦੁੱਧ, ਚਾਵਲ, ਤੇਲ, ਖੰਡ, ਚਾਹ ਪੱਤੀ, ਬਿਸਕੁਟ, ਰਸ, ਫਰੂਟੀਆਂ ਆਦਿ ਸ਼ਾਮਲ ਸਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਦੇਵ ਜੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੀ ਪੈਦਲ ਯਾਤਰਾ ਨਾਲ ਜਾਣ ਵਾਲੀਆਂ ਸੰਗਤਾਂ ਲਈ ਇਹ ਸੇਵਾ ਹਰ ਸਾਲ ਨਿਭਾਈ ਜਾ ਰਹੀ ਹੈ | ਇਸ ਮੌਕੇ ਡਾ. ਸਰਦੂਲ ਸਿੰਘ, ਗੁਰਮੀਤ ਸਿੰਘ, ਗਿਆਨੀ ਭਗਵਾਨ ਸਿੰਘ, ਮਹਿਕਪ੍ਰੀਤ ਕੌਰ, ਪ੍ਰੇਮ ਸਿੰਘ, ਤਰਸੇਮ ਸਿੰਘ ਆਦਿ ਸੇਵਾਦਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਕੁਝ ਕਿਸਾਨਾਂ ਨੇ ਕੀਤਾ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦਾ ਕੋਟਲੀ ਸੂਰਤ ਮੱਲ੍ਹੀ ਸਮੇਤ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ <br/>
Ad Position 24