19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-06-2026
ਡੇਰਾ ਬਾਬਾ ਨਾਨਕ, 4 ਜੂਨ (ਹੀਰਾ ਸਿੰਘ ਮਾਂਗਟ)-ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੰਸ਼ਜ਼ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਸ਼ਾਮ ਸਿੰਘ ਜੋੜੀਆਂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਵਲੋਂ ਸੰਗਤਾਂ ਨਾਲ ਮਿਲ ਕੇ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਪੜਿਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਨੇ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਵਲੋਂ ਦਰਸਾਏ ਗਏ ਮਾਰਗ 'ਤੇ ਚਲਦਿਆਂ ਊਚ-ਨੀਚ ਦਾ ਭੇਦ ਮਿਟਾ ਕੇ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ | ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਵੀ ਗੁਰੂ ਮਹਾਰਾਜ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਸਭਾ ਵਲੋਂ ਨਵ-ਚੁਣੇ ਕੌਂਸਲਰ ਪਾਰਸ ਕਸ਼ਯਪ ਦਾ ਸਨਮਾਨ ਅਗਲੀ ਖ਼ਬਰ ਬੇਟ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਕੁਝ ਕਿਸਾਨਾਂ ਨੇ ਕੀਤਾ ਸ਼ੁਰੂ <br/>
Ad Position 24