19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਆਨਲਾਈਨ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਪੁਲਿਸ ਥਾਣਾ ਡਵੀਜ਼ਨ ਨੰਬਰ-2 'ਚ ਦਿੱਤੀ ਸ਼ਿਕਾਇਤ

Ad Position 21
No active advertisement
ਅਜੀਤ ਡੈਸਕ 05-06-2026
ਪਠਾਨਕੋਟ, 4 ਜੂਨ ( ਸੁਮਿਤ)-ਆਨਲਾਈਨ ਖ਼ਰੀਦਦਾਰੀ ਦੌਰਾਨ ਲੱਖਾਂ ਰੁਪਏ ਦੀ ਕਥਿਤ ਠੱਗੀ ਦਾ ਸ਼ਿਕਾਰ ਹੋਏ ਕੁਝ ਲੋਕਾਂ ਨੇ ਪੁਲਿਸ ਥਾਣਾ ਡਵੀਜ਼ਨ ਨੰਬਰ-2 ਵਿਚ ਸ਼ਿਕਾਇਤ ਦਰਜ ਕਰਵਾਈ ਹੈ | ਸ਼ਿਕਾਇਤਕਰਤਾਵਾਂ ਅਮਨਦੀਪ ਸਿੰਘ ਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫ਼ਾਰਮ 'ਮੈਂਤਰਾ' ਤੋਂ ਕਰੀਬ ਪੌਣੇ ਦੋ ਲੱਖ ਰੁਪਏ ਦਾ ਸੋਨੇ ਦਾ ਸਿੱਕਾ (ਗੋਲਡ ਕੋਇਨ) ਆਰਡਰ ਕੀਤਾ ਸੀ | ਉਨ੍ਹਾਂ ਦੇ ਅਨੁਸਾਰ ਜਦੋਂ ਹੋਮ ਡਲਿਵਰੀ ਰਾਹੀਂ ਪੈਕੇਟ ਪ੍ਰਾਪਤ ਹੋਇਆ ਤਾਂ ਉਸ ਨੂੰ ਖੋਲ੍ਹਣ 'ਤੇ ਅੰਦਰ ਆਰਡਰ ਕੀਤਾ ਗਿਆ ਗੋਲਡ ਕੋਇਨ ਨਹੀਂ ਮਿਲਿਆ | ਪੈਕੇਟ 'ਚ ਮਿਲੇ ਕੁਝ ਸੁਰਾਗਾਂ ਦੇ ਆਧਾਰ 'ਤੇ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨਾਲ ਧੋਖਾਧੜੀ ਹੋਈ ਹੈ | ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਸਬੰਧਿਤ ਕੰਪਨੀ ਤੇ ਕੋਰੀਅਰ ਸੇਵਾ ਨਾਲ ਸੰਪਰਕ ਕੀਤਾ, ਪਰ ਕੋਈ ਸੰਤੋਸ਼ਜਨਕ ਜਵਾਬ ਨਾ ਮਿਲਣ 'ਤੇ ਪੁਲਿਸ ਦੀ ਸ਼ਰਨ ਲਈ | ਅਮਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਕੋਰੀਅਰ ਕੰਪਨੀ ਦੀ ਭੂਮਿਕਾ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੈਕੇਟ ਦੀ ਡਲਿਵਰੀ ਦੌਰਾਨ ਕਿਸੇ ਪੱਧਰ 'ਤੇ ਗੜਬੜ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ-2 ਦੇ ਮੁਖੀ ਇੰਸਪੈਕਟਰ ਅਮਿਤ ਸਿੰਘ ਨੇ ਸ਼ਿਕਾਇਤ ਪ੍ਰਾਪਤ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਜਾਂ ਸੰਸਥਾ ਦੀ ਲਾਪ੍ਰਵਾਹੀ ਜਾਂ ਧੋਖਾਧੜੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਸ਼ਿਕਾਇਤਕਰਤਾਵਾਂ ਤੋਂ ਸਬੂਤ ਤੇ ਦਸਤਾਵੇਜ਼ ਵੀ ਮੰਗੇ ਹਨ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਥਲਕੇ ਮਨਵਾਲ 'ਚ ਸ਼ਮਸ਼ਾਨਘਾਟ ਵਿਚ ਪਾਣੀ ਦੇ ਬੋਰ ਦੀ ਉਸਾਰੀ ਦਾ ਉਦਘਾਟਨ ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਅਣਗੌਲੇ ਰਵੱਈਏ ਦੀ ਨਿਖੇਧੀ
Ad Position 24