19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਪਦੀ ਗਰਮੀ 'ਚ ਮਜ਼ਦੂਰਾਂ ਲਈ ਮਸੀਹਾ ਬਣੇ ਨੌਜਵਾਨ ਆਗੂ ਸ੍ਰੀਜਲ ਗੁਪਤਾ

Ad Position 21
No active advertisement
ਅਜੀਤ ਡੈਸਕ 05-06-2026
ਪਠਾਨਕੋਟ, 4 ਜੂਨ (ਸੰਧੂ)-ਭਿਆਨਕ ਗਰਮੀ ਤੇ ਲੂ ਦੇ ਵੱਧ ਰਹੇ ਪ੍ਰਭਾਵ ਦੌਰਾਨ ਮਿਹਨਤ-ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪਠਾਨਕੋਟ ਦੇ ਪ੍ਰਸਿੱਧ ਸਮਾਜ ਸੇਵਕ, ਸਿੱਖਿਆਵਿਦ ਅਤੇ ਨੌਜਵਾਨ ਆਗੂ ਸ੍ਰੀਜਲ ਗੁਪਤਾ ਵਲੋਂ ਇਕ ਸ਼ਲਾਘਾਯੋਗ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਨੇ 'ਸੋਚ ਸ੍ਰੀਜਲ ਗੁਪਤਾ' ਅਤੇ 'ਮੁਸਕਰਾਹਟ ਵਾਲਾ ਪਠਾਨਕੋਟ' ਮੁਹਿੰਮ ਅਧੀਨ ਅਗਲੇ ਦੋ ਮਹੀਨਿਆਂ ਤੱਕ ਮੁਫ਼ਤ ਓ.ਆਰ.ਐਸ., ਠੰਢਾ ਪੀਣ ਵਾਲਾ ਪਾਣੀ ਅਤੇ ਧੁੱਪ ਤੋਂ ਬਚਾਅ ਲਈ ਟੋਪੀਆਂ ਵੰਡਣ ਦੀ ਸੇਵਾ ਸ਼ੁਰੂ ਕੀਤੀ ਹੈ | ਇਸ ਲੋਕ ਭਲਾਈ ਮੁਹਿੰਮ ਦਾ ਆਗਾਜ਼ ਅੱਜ ਸ਼ਹਿਰ ਦੇ ਮੁੱਖ ਦੁਆਰ ਨੇੜੇ ਸਥਿਤ ਸ਼ਨੀ ਦੇਵ ਮੰਦਿਰ ਕੋਲ ਕੀਤਾ ਗਿਆ | ਇਸ ਮੌਕੇ ਧੁੱਪ ਵਿਚ ਦਿਹਾੜੀ-ਮਜ਼ਦੂਰੀ ਕਰ ਰਹੇ ਮਜ਼ਦੂਰਾਂ, ਮਿਸਤਰੀਆਂ ਅਤੇ ਉਨ੍ਹਾਂ ਦੇ ਛੋਟੇ ਬੱਚਿਆਂ ਨੂੰ ਓ.ਆਰ.ਐਸ. ਦੇ ਟੈਟਰਾ ਪੈਕ, ਠੰਢਾ ਪਾਣੀ ਅਤੇ ਟੋਪੀਆਂ ਵੰਡੀਆਂ ਗਈਆਂ ਤਾਂ ਜੋ ਉਹ ਭਿਆਨਕ ਗਰਮੀ ਦੇ ਮੌਸਮ ਵਿਚ ਆਪਣੇ ਆਪ ਨੂੰ ਸੁਰੱਖਿਅਤ ਅਤੇ ਤੰਦਰੁਸਤ ਰੱਖ ਸਕਣ | ਸ੍ਰੀਜਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਰੋਜ਼ 1000 ਤੋਂ ਵੱਧ ਲੋਕਾਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ 'ਚ ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸਾਬਕਾ ਸੰਸਦੀ ਸਕੱਤਰ ਸੀਮਾ ਕੁਮਾਰੀ ਨੇ ਕੀਤੀ ਮੁਲਾਕਾਤ
Ad Position 24