27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸੰਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਚੱਕਰਾਜਾ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਹੈ | ਜਿਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਦਿੱਤਿਆ ਉੱਪਲ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਵੇਂ ਸੋਧੇ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ | ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੇ 'ਨੋਟਿਸ ਫ਼ੇਜ਼' ਦੀ ਪ੍ਰਕਿਰਿਆ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਰਹਿੰਦੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਰਹੇਗਾ, ਉਸ ਵਿਚ ਬਦਲਾਅ ਨਹੀਂ ਕੀਤਾ ਹੈ | ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਤੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ | ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 24 ਜੁਲਾਈ 2026 ਤੱਕ ਪੂਰਾ ਕੀਤਾ ਜਾਵੇਗਾ | ਵੋਟਰ ਸੂਚੀ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1.10.2026 ਨੂੰ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਵੋਟਿੰਗ ਮੈਪਿੰਗ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਅਤੇ ਵੋਟਰ ਮੈਪਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ 7 ਜੂਨ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਸ ਦੌਰਾਨ ਸਮੂਹ ਬੂਥ ਲੈਵਲ ਅਫਸਰ ਆਪਣੇ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਅਣ-ਮੈਪਡ ਵੋਟਰਾਂ ਦੀ ਮੈਪਿੰਗ ਕਰਨਗੇ | ਜ਼ਿਲ੍ਹਾ ਗੁਰਦਾਸਪੁਰ ਦਾ ਵੋਟਰ ਹੈਲਪ ਲਾਈਨ ਨੰਬਰ 1950 ਹੈ | ਇਸ ਨੰਬਰ 'ਤੇ ਚੋਣਾਂ ਜਾਂ ਐੱਸ ਆਈ ਆਰ ਨਾਲ ਸਬੰਧਿਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਜ਼ਿਲ੍ਹਾ ਸੈਕਟਰੀ ਜਗਜੀਤ ਸਿੰਘ, ਕਾਂਗਰਸ ਤੋਂ ਗੁਰਵਿੰਦਰ ਲਾਲ, ਭਾਜਪਾ ਤੋਂ ਰਾਜਨ ਗੋਇਲ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਤੇਜਬੀਰ ਸਿੰਘ, ਬਸਪਾ ਤੋਂ ਜੇ ਪੀ ਭਗਤ, ਸਾਡਾ ਪੰਜਾਬ ਸਾਂਝਾਂ ਪੰਜਾਬ ਪਾਰਟੀ ਤੋਂ ਸੁਖਦੇਵ ਸਿੰਘ ਅਤੇ ਚੋਣ ਕਾਨੂੰਗੋ ਸੁਨੀਲ ਕੁਮਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਝੋਨੇ ਦੀ ਪਨੀਰੀ ਨੂੰ ਰਾਊਾਡਅਪ ਦੀ ਕੀਤੀ ਸਪਰੇਅ - ਪਨੀਰੀ ਖਰਾਬ ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੰੂ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ
Ad Position 24