27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਾਹਨੂੰਵਾਨ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 06-06-2026
ਕਾਹਨੂੰਵਾਨ, 5 ਜੂਨ (ਨਿਸ਼ਾਨ ਸਿੰਘ ਚਾਹਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਵਿੰਦਰ ਸਿੰਘ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸਮੇਤ ਪੁਲਿਸ ਪਾਰਟੀ ਇਲਾਕੇ ਅੰਦਰ ਗਸ਼ਤ ਕਰਦੇ ਹੋਏ ਜਦੋਂ ਪਿੰਡ ਜਾਗੋਵਾਲ ਬਾਂਗਰ ਦੇ ਕੋਲ ਨਹਿਰੀ ਪੁਲ ਦੇ ਕੋਲ ਪੁੱਜੇ ਤਾਂ ਉਨ੍ਹਾਂ ਵਲੋਂ ਸ਼ੱਕ ਦੇ ਆਧਾਰ 'ਤੇ 2 ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਨੌਜਵਾਨਾਂ ਦੀ ਪਹਿਚਾਣ ਸੁਖਪਿੰਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਨੈਣੇਕੋਟ ਤੇ ਦੂਸਰੇ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਕੀੜੀ ਅਫ਼ਗਾਨਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਦੂਸਰੇ ਪੜਾਅ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਓਲੰਪੀਅਨ ਸੰਜੀਵ ਕੁਮਾਰ ਤੇ ਟੀਮ ਵਲੋਂ ਰੈਂਕਰਜ਼ ਹਾਕੀ ਅਕੈਡਮੀ ਦਾ ਦੌਰਾ
Ad Position 24