27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਧਾਇਕ ਸ਼ੈਰੀ ਕਲਸੀ ਵਲੋਂ ਦੂਸਰੇ ਪੜਾਅ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-06-2026
ਬਟਾਲਾ, 5 ਜੂਨ (ਸਤਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਤੇ ਸੂਬਾ ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਦੂਸਰੇ ਪੜ੍ਹਾਅ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਸਾਰੰਗਪ੍ਰੀਤ ਸਿੰਘ ਐੱਸ.ਡੀ.ਐੱਮ, ਚੇਅਰਮੈਨ ਮਾਨਿਕ ਮਹਿਤਾ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਡੀ.ਐੱਸ.ਪੀ. ਸੁਖਇੰਦਰ ਸਿੰਘ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਬਲਜੀਤ ਸਿੰਘ, ਮਨਜੀਤ ਸਿੰਘ ਬੁਮਰਾਹ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਟਾਲਾ, ਅਨਮੋਲਜੀਤ ਸਿੰਘ ਤੇ ਵੀ.ਡੀ.ਸੀ. ਦੇ ਮੈਂਬਰ ਨੁਮਾਇੰਦੇ ਹਾਜ਼ਰ ਸਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ, ਪੇਂਡੂ ਤੇ ਵਾਰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ | ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਮੀਟਿੰਗ ਕੀਤੀ ਗਈ ਹੈ | ਇਸ ਮੌਕੇ ਪੁਸ਼ਪਿੰਦਰ ਸਿੰਘ, ਕੰਸ ਰਾਜ, ਗੁਰਦੇਵ ਸਿੰਘ ਤੇ ਦਲਜੀਤ ਸਿੰਘ ਵਾਹਲਾ ਬਲਾਕ ਕੋਆਰਡੀਨੇਟਰ, ਨਰਿੰਦਰ ਸਿੰਘ, ਅਵਨੀਤ ਸਿੰਘ, ਕਸ਼ਮੀਰ ਸਿੰਘ, ਨਿਰਮਲ ਸਿੰਘ ਮੱਟੂੂ ਆਦਿ ਮੌਜ਼ੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਪ੍ਰਦਰਸ਼ਨ ਕਰ ਰਹੇ ਸਿਖਿਆਰਥੀ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਨਿੰਦਾਜਨਕ- ਬੱਲਪੁਰੀਆਂ <br/> ਅਗਲੀ ਖ਼ਬਰ ਕਾਹਨੂੰਵਾਨ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨ ਕਾਬੂ <br/>
Ad Position 24