25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਲ ਇੰਡੀਆ ਬੀ.ਐਸ.ਐਨ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਬਟਾਲਾ, 5 ਜੂਨ (ਸਤਿੰਦਰ ਸਿੰਘ)-ਆਲ ਇੰਡੀਆ ਬੀ.ਐਸ.ਐਨ.ਐਲ. ਪੈਨਸ਼ਨਰਜ਼ ਵੈਲਫੇਅਰ ਐਸ਼ੋਸੀਏਸ਼ਨ ਦੀ ਮੀਟਿੰਗ ਕਾਮਰੇਡ ਪ੍ਰੀਤਮ ਸਿੰਘ ਬਾਜਵਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸੇਵਾਮੁਕਤ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਐਸ਼ੋਸੀਏਸ਼ਨ ਦੇ ਸਕੱਤਰ ਕੇ.ਐਸ. ਗਿੱਲ ਨੇ ਜਥੇਬੰਦੀ ਦੀਆਂ ਰਾਸ਼ਟਰੀ ਅਤੇ ਸੂਬਾ ਪੱਧਰੀ ਗਤੀਵਿਧੀਆਂ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਜ਼ਬਰਦਸਤ ਰੋਸ਼ ਮੁਜ਼ਾਹਰੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸਾਰੇ ਜਥੇਬੰਦੀਆਂ ਨੂੰ ਲਾਮਬੰਦ ਕਰ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਬਾਊ ਅਸ਼ਵਨੀ ਕੁਮਾਰ, ਹਰਜਿੰਦਰ ਲਾਲ, ਨਿਰਮਲ ਸਿੰਘ, ਤਰਸੇਮ ਮਸੀਹ ਧਾਰੀਵਾਲ, ਰਤਨ ਸਿੰਘ, ਧਰਮ ਸਿੰਘ ਨਾਥਪੁਰ, ਜਰਨੈਲ ਸਿੰਘ, ਰਮੇਸ਼ ਗੁਪਤਾ, ਵਿਜੇ ਚੋਪੜਾ, ਕਸ਼ਮੀਰ ਸਿੰਘ, ਬਲਰਾਜ, ਰੂਪ ਲਾਲ, ਸਤਪਾਲ, ਬਲਵਿੰਦਰ ਸਿੰਘ, ਸੁਖਦੇਵ ਸੋਹੀ, ਸੁਖਵਿੰਦਰ ਤੇ ਅਮਰਜੀਤ ਸਿੰਘ, ਦਲਬੀਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਐਸ.ਐਮ. ਕਾਲਜ ਵਿਖੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਅਗਲੀ ਖ਼ਬਰ ਭਾਰਤ ਨਗਰ ਰੋਡ ਤੋਂ ਬੱਸ ਅੱਡੇ ਨੂੰ ਜਾਂਦੇ ਵਿਅਸਤ ਮਾਰਗ 'ਤੇ ਧਸੀ ਸੜਕ <br/>
Ad Position 24