25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਕਚਹਿਰੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਅਸ਼ੋਕ ਸ਼ਰਮਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ ਅਨੁਸਾਰ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਤੇ ਹਰਿਆਵਲ ਨੂੰ ਵਧਾਉਣ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਮੂਹ ਜੁਡੀਸ਼ੀਅਲ ਅਫਸਰਾਂ ਵਲੋਂ ਬੂਟੇ ਲਗਾਏ ਗਏ | ਇਸ ਮੌਕੇ ਮੋਹਿਤ ਬਾਂਸਲ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਸਾਨੂੰ ਵੱਧ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ ਵਾਤਾਵਰਨ ਵੱਧ ਤੋਂ ਵੱਧ ਸਾਫ਼ ਸੁਥਰਾ ਰਹਿ ਸਕੇ | ਉਨ੍ਹਾਂ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਕੁਦਰਤ ਤੇ ਧਰਤੀ ਦੀ ਰੱਖਿਆ ਕਰਨਾ ਅਤੇ ਵਾਤਾਵਰਨ ਵਿਚ ਸੁਧਾਰ ਕਰਨਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ 7 ਜੂਨ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਵੋਟਰ ਮੈਪਿੰਗ ਕੈਂਪ-ਬਾਜਵਾ ਅਗਲੀ ਖ਼ਬਰ ਇਲਾਕੇ ਦੇ ਬਹੁਤੇ ਪਿੰਡਾਂ 'ਚ ਅਜੇ ਨਹੀਂ ਬਣੀਆਂ ਖੇਤੀਬਾੜੀ ਸਭਾਵਾਂ <br/>
Ad Position 24