24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਭਟੋਇਆ ਵਿਖੇ ਅਣ-ਅਧਿਕਾਰਿਤ ਕਾਲੋਨੀ 'ਤੇ ਚੱਲਿਆ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 06-06-2026
ਦੀਨਾਨਗਰ, 5 ਜੂਨ (ਸੋਢੀ/ਘੁੰਮਣ/ਸ਼ਰਮਾ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵਲੋਂ ਜਾਰੀ ਹੁਕਮਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਵਲੋਂ ਰੈਗੂਲੇਟਰੀ ਟੀਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਪਿੰਡ ਭਟੋਇਆ ਵਿਖੇ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਹੋਂਦ 'ਚ ਲਿਆਂਦੀ ਅਣ-ਅਧਿਕਾਰਿਤ ਕਾਲੋਨੀ ਨੂੰ ਢਾਹ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਭਟੋਆ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਿਤ ਕਾਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਣ-ਅਧਿਕਾਰਿਤ ਕਾਲੋਨੀ ਦੇ ਮਾਲਕਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਅਣ-ਅਧਿਕਾਰਿਤ ਕਾਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ਼ੈਰ-ਕਾਨੰੂਨੀ ਕਾਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿਚ ਪਲਾਟ ਨਾ ਖ਼ਰੀਦਣ ਅਤੇ ਕਿਸੇ ਵੀ ਕਲੋਨੀ ਵਿਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਪੁੱਡਾ ਦੇ ਖੇਤਰ ਵਿਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਿਤ ਕਾਲੋਨੀਆਂ ਅਪਲਾਈਡ ਹਨ, ਉਹ ਕਾਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਯੂਨੀਅਨਾਂ ਦਾ ਵਫ਼ਦ ਐਸ.ਐਸ.ਪੀ. ਨੰੂ ਮਿਲਿਆ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀ ਭੂਮਿਕਾ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ
Ad Position 24