24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਵਿਚਕਾਰੋਂ ਲੰਘਦੀ ਸੇਮ ਡਰੇਨ ਦੇ ਪੁਲ ਉੱਪਰ ਰੇਲਿੰਗ ਨਾ ਹੋਣ ਕਾਰਨ ਹਾਦਸੇ ਦਾ ਡਰ

Ad Position 21
No active advertisement
ਅਜੀਤ ਡੈਸਕ 06-06-2026
ਕਾਹਨੂੰਵਾਨ/ਘੱਲੂਘਾਰਾ ਸਾਹਿਬ, 5 ਜੂਨ (ਨਿਸ਼ਾਨ ਸਿੰਘ ਚਾਹਲ, ਪਰਮ ਮਿਨਹਾਸ)-ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ 'ਤੇ ਪੈਂਦੇ ਅੱਡਾ ਸਿੱਧਵਾਂ ਤੋਂ ਸ਼ਹੀਦਾਂ ਦੀ ਮਹਾਨ ਧਰਤੀ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਨੂੰ ਜਾਂਦੇ ਮਾਰਗ ਦੇ ਵਿਚਕਾਰੋਂ ਤੇ ਪਿੰਡ ਕੋਟਲੀ ਸੈਣੀਆਂ ਦੇ ਕੋਲੋਂ ਲੰਘਦੀ ਸੇਮ ਡਰੇਨ ਦੇ ਪੁਲ ਉੱਪਰ ਰੇਲਿੰਗ ਨਾ ਲੱਗੀ ਹੋਣ ਕਾਰਨ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ, ਪਰ ਇਸ ਪਾਸੇ ਵੱਲ ਨਾ ਤਾਂ ਡਰੇਨ ਵਿਭਾਗ ਤੇ ਨਾ ਹੀ ਲੋਕ ਨਿਰਮਾਣ ਵਿਭਾਗ ਵਲੋਂ ਕੋਈ ਧਿਆਨ ਦਿੱਤਾ ਜਾ ਰਿਹਾ, ਜਿਸ ਕਰਕੇ ਇਲਾਕੇ ਦੇ ਲੋਕਾਂ ਅੰਦਰ ਲੋਕ ਨਿਰਮਾਣ ਤੇ ਡਰੇਨ ਵਿਭਾਗ ਦੇ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ | ਵਰਨਣਯੋਗ ਹੈ ਕਿ ਸ਼ਹੀਦਾਂ ਦੀ ਮਹਾਨ ਧਰਤੀ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਪ੍ਰਤੀ ਇਲਾਕੇ ਤੇ ਦੂਰ-ਦੁਰਾਡੇ ਦੀਆਂ ਸੰਗਤਾਂ ਅੰਦਰ ਅਥਾਹ ਸ਼ਰਧਾ ਹੈ | ਦੂਰ-ਦੁਰਾਡੇ ਦੀਆਂ ਸੰਗਤਾਂ ਹਨੇਰ ਸਵੇਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਪਰ ਰੇਲਿੰਗ ਨਾ ਹੋਣ ਕਾਰਨ ਹਨੇਰ-ਸੁਨੇਰ ਇਸ ਰਸਤੇ ਬਾਰੇ ਅਣਜਾਣ ਡਰਾਈਵਰ ਪੁਲ 'ਤੇ ਰੇਲਿੰਗ ਨਾ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ | ਦੱਸਣਯੋਗ ਹੈ ਕਿ ਪਿਛਲੇ ਸਾਲ ਧੁੰਦ ਦੇ ਮੌਸਮ ਦੌਰਾਨ ਇਕ ਸ਼ਰਧਾਲੂ ਦੀ ਕਾਰ ਇਸ ਸਥਾਨ 'ਤੇ ਡੂੰਘੀ ਸੇਮ ਡਰੇਨ ਵਿਚ ਡਿੱਗ ਕੇ ਹਾਦਸਾਗ੍ਰਸਤ ਹੋ ਗਈ ਸੀ | ਹਾਲਾਂਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਸੀ, ਪਰ ਇਹ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ | ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਹ ਮੰਗ ਕੀਤੀ ਹੈ ਕਿ ਇਸ ਸਥਾਨ 'ਤੇ ਜਲਦ ਤੋਂ ਜਲਦ ਰੇਲਿੰਗ ਲਗਾਈ ਜਾਵੇ ਤਾਂ ਜੋ ਰੇਲਿੰਗ ਲੱਗੀ ਹੋਣ ਨਾਲ ਸੰਭਾਵਤ ਹਾਦਸੇ ਤੋਂ ਬਚਾਅ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਮੈਨੇਜਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਵੱਖ-ਵੱਖ ਯੂਨੀਅਨਾਂ ਦਾ ਵਫ਼ਦ ਐਸ.ਐਸ.ਪੀ. ਨੰੂ ਮਿਲਿਆ
Ad Position 24