ਕੋਟਲੀ ਸੂਰਤ ਮੱਲ੍ਹੀ, 5 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਮੈਨੇਜਰ ਮਨਦੀਪ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਮੈਨੇਜਰ ਮਨਦੀਪ ਕੁਮਾਰ ਨੇ ਸ਼ਾਖਾ ਦੇ ਗ੍ਰਾਹਕਾਂ ਸਮੇਤ ਆਮ ਲੋਕਾਂ ਨੂੰ ਪੰਜਾਬ ਐਂਡ ਸਿੰਧ ਬੈਂਕ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਾਖ਼ਾ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਿਮਟਾਂ, ਨੌਜਵਾਨਾਂ ਨੂੰ ਉੱਚ ਵਿਦਿਆ ਪ੍ਰਾਪਤ ਕਰਨ ਲਈ ਕਰਜ਼ਾ ਤੇ ਉਦਮੀਆਂ ਨੂੰ ਆਪਣੇ ਕਾਰੋਬਾਰ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱੱਸਿਆ ਕਿ ਬੈਂਕ ਦੇ ਗ੍ਰਾਹਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਸਹੂਲਤਾਂ ਮੁਹੱੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਲੋਕਾ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਬੈਂਕ ਦੀਆਂ ਹਦਾਇਤਾਂ ਅਨੁਸਾਰ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਇਸ ਮੌਕੇ ਸ਼ਾਖ਼ਾ ਦਾ ਸਟਾਫ਼ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ |