23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਿਸ਼ਨ ਰੋਡ 'ਤੇ ਪੁਲਿਸ ਵਲੋਂ ਦੇਰ ਰਾਤ ਚੈਕਿੰਗ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੁਮਿਤ)-ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪੁਲਿਸ ਥਾਣਾ ਡਵੀਜ਼ਨ ਨੰਬਰ-1 ਦੀ ਮੁਖੀ ਇੰਸਪੈਕਟਰ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਿਸ਼ਨ ਰੋਡ 'ਤੇ ਦੇਰ ਰਾਤ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਪੁਲਿਸ ਟੀਮ ਨੇ ਆਉਣ-ਜਾਣ ਵਾਲੇ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ | ਇੰਸਪੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸਮੇਂ-ਸਮੇਂ 'ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਰਾਤ ਸਮੇਂ ਹੋਣ ਵਾਲੀਆਂ ਗਤੀਵਿਧੀਆਂ 'ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ | ਨਾਕੇ ਦੌਰਾਨ ਪੁਲਿਸ ਕਰਮਚਾਰੀਆਂ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਵਾਹਨ ਦੇ ਲਾਜ਼ਮੀ ਦਸਤਾਵੇਜ਼ ਆਪਣੇ ਨਾਲ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਲਈ ਜਾਗਰੂਕ ਵੀ ਕੀਤਾ | ਕਈ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਿਤਾਵਨੀ ਵੀ ਦਿੱਤੀ ਗਈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਭਵਿੱਖ ਵਿਚ ਵੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ | ਇਸ ਕਾਰਵਾਈ ਨਾਲ ਇਲਾਕੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ ’ਤੇ ਲਾਠੀਚਾਰਜ ਦੀ ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਥਾਣਾ ਭੀਖੀ ਅੱਗੇ ਲਗਾਇਆ ਰੋਸ ਧਰਨਾ
Ad Position 24