23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਵਿਨੋਦ)-ਪੰਜਾਬ ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੇ ਵਫ਼ਦ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਉਠਾਉਣ ਲਈ ਡਿਪਟੀ ਕਮਿਸ਼ਨਰ ਡਾ: ਪੱਲਵੀ ਨਾਲ ਮੁਲਾਕਾਤ ਕੀਤੀ | ਮੀਟਿੰਗ ਦੌਰਾਨ ਵਫ਼ਦ 'ਚ ਡਾ: ਲੇਖਰਾਜ, ਰਾਮ ਦਾਸ, ਸਤ ਪ੍ਰਕਾਸ਼, ਰਾਜੇਂਦਰ ਧੀਮਾਨ, ਇਕਬਾਲ ਸਿੰਘ ਅਤੇ ਚਮਨ ਲਾਲ ਗੁਪਤਾ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਿਲ ਸਨ | ਮੰਗ ਪੱਤਰ ਰਾਹੀਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਹੱਕ ਤੇ ਭੱਤੇ ਤੁਰੰਤ ਜਾਰੀ ਕਰਨ ਦੀ ਜ਼ੋਰਦਾਰ ਮੰਗ ਕੀਤੀ | ਉਨ੍ਹਾਂ ਮੁੱਖ ਤੌਰ 'ਤੇ ਮਹਿੰਗਾਈ ਭੱਤੇ (ਡੀ.ਏ.) ਦੀਆਂ ਲੰਬਿਤ ਕਿਸ਼ਤਾਂ ਦੀ ਅਦਾਇਗੀ, ਪੈਨਸ਼ਨਰਾਂ ਦੀਆਂ ਪੈਨਸ਼ਨਾਂ ਨੂੰ 2.59 ਦੇ ਗੁਣਾਂਕ ਦੇ ਆਧਾਰ 'ਤੇ ਨਿਰਧਾਰਿਤ ਕਰਨ ਅਤੇ ਮੈਡੀਕਲ ਭੱਤਿਆਂ ਵਰਗੇ ਲਾਭਾਂ ਵਿਚ ਵਾਧਾ ਕਰਨ ਦੀ ਮੰਗ ਕੀਤੀ | ਉਨ੍ਹਾਂ ਸਿਵਲ ਰਿੱਟ ਪਟੀਸ਼ਨਾਂ 'ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ | ਵਫ਼ਦ ਨੇ ਸਰਕਾਰ ਦੀਆਂ ਨੀਤੀਆਂ 'ਤੇ ਸਖ਼ਤ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਭਰ ਦੇ ਕਰਮਚਾਰੀ ਤੇ ਪੈਨਸ਼ਨਰ ਹੁਣ ਆਪਣੀਆਂ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ 'ਤੇ ਕੇਂਦਰਿਤ ਹਨ | ਮਾਣਯੋਗ ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ, ਸਰਕਾਰ ਭੁਗਤਾਨ ਨਹੀਂ ਕਰ ਰਹੀ ਹੈ ਅਤੇ ਟਾਲ-ਮਟੋਲ ਦੀ ਨੀਤੀ ਰਾਹੀਂ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ | ਪੈਨਸ਼ਨਰ ਆਗੂਆਂ ਨੇ ਸਰਕਾਰ ਦੀਆਂ ਤਰਜ਼ੀਹਾਂ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਮੁਫ਼ਤ ਸਕੀਮਾਂ 'ਤੇ ਖ਼ਰਚ ਕਰ ਰਹੀ ਹੈ ਤੇ ਜਨਤਾ ਤੋਂ ਇਕੱਠੇ ਕੀਤੇ ਟੈਕਸ ਦੇ ਪੈਸੇ ਮੁਫ਼ਤ ਵਿਚ ਵੰਡ ਰਹੀ ਹੈ | ਇਸ ਦੌਰਾਨ ਜਿਨ੍ਹਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਆਪਣੀ ਪੂਰੀ ਜ਼ਿੰਦਗੀ ਸਰਕਾਰ ਅਤੇ ਦੇਸ਼ ਦੀ ਸੇਵਾ ਕਰਨ ਵਿਚ ਬਿਤਾਈ ਹੈ, ਉਨ੍ਹਾਂ ਨੂੰ ਆਪਣੇ ਹੱਕਾਂ ਤੇ ਜਾਇਜ਼ ਬਕਾਏ ਦੀ ਉਡੀਕ ਕਰਨ ਲਈ ਛੱਡ ਦਿੱਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਜਿਹਾ ਨਕਾਰਾਤਮਿਕ, ਟਾਲ-ਮਟੋਲ ਤੇ ਗੁੰਮਰਾਹਕੁੰਨ ਢੰਗ ਨਾਲ ਵਿਵਹਾਰ ਕਰਦੀ ਰਹੀ, ਤਾਂ ਪੰਜਾਬ ਦੇ ਪੈਨਸ਼ਨਰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਦਾ ਸਨਮਾਨ ਕਰੇ ਤੇ ਪੈਨਸ਼ਨਰਾਂ ਦੇ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਦਾ ਤੁਰੰਤ ਭੁਗਤਾਨ ਕਰੇ | ਇਸ ਮੌਕੇ ਯੁੱਧਵੀਰ ਸਿੰਘ, ਬਲਵੰਤ ਰਾਜ, ਰਮੇਸ਼ ਚੰਦਰ, ਤਰਸੇਮ ਲਾਲ, ਕਰਤਾਰ ਚੰਦ, ਰਤਨਾ ਚੰਦ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤੂੜੀ ਦਾ ਭਾਅ ਵਧਣ ਨਾਲ ਪਸ਼ੂ ਪਾਲਕ ਚਿੰਤਤ-ਡਾ. ਸ਼ਰਮਾ ਅਗਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ ’ਤੇ ਲਾਠੀਚਾਰਜ ਦੀ ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਵਲੋਂ ਸਖ਼ਤ ਨਿਖੇਧੀ
Ad Position 24