ਦੀਨਾਨਗਰ, 5 ਜੂਨ (ਸੋਢੀ/ਘੁੰਮਣ/ਸ਼ਰਮਾ)-ਐਸ.ਐਸ.ਐਮ ਕਾਲਜ ਵਲੋਂ ਪਿ੍ੰਸੀਪਲ ਡਾ: ਆਰ.ਕੇ ਤੁਲੀ ਦੀ ਪ੍ਰਧਾਨਗੀ ਹੇਠ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ | ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਵਾਤਾਵਰਨ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਸ ਦਿਨ ਦਾ ਉਦੇਸ਼ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਤੋਂ ਬਿਨ੍ਹਾਂ ਜੀਵਨ ਅਸੰਭਵ ਹੈ | ਵਾਤਾਵਰਨ ਪ੍ਰਦੂਸ਼ਣ ਅੱਜ ਇਕ ਗੰਭੀਰ ਸਮੱਸਿਆ ਬਣ ਗਿਆ ਹੈ | ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਵਲੋਂ ਕਾਲਜ ਕੈਂਪਸ 'ਚ ਬੂਟੇ ਲਗਾਏ ਤੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਐਨ.ਐਸ.ਐਸ ਅਧਿਕਾਰੀ ਪ੍ਰੋ: ਸੁਸ਼ਮਾ, ਪ੍ਰੋ: ਸੁਬੀਰ ਰੰਗਬੋਤਰਾ ਅਤੇ ਪ੍ਰੋ: ਸਲੋਨੀ ਹਾਜ਼ਰ ਸਨ |