22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਐਸ. ਐਮ. ਡੀ.ਆਰ.ਐਸ.ਡੀ. ਕਾਲਜ 'ਚ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਕਾਲਜ ਕੈਂਪਸ 'ਚ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ਕਾਲਜ ਦੇ ਪਿ੍ੰਸੀਪਲ ਜੀ.ਐਸ. ਰਾਠੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਜੇ.ਸੀ. ਕਟੋਚ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਰੁੱਖ ਲਗਾਉਣਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਛੋਟੇ-ਛੋਟੇ ਯਤਨ ਵੱਡੇ ਬਦਲਾਅ ਲਿਆ ਸਕਦੇ ਹਨ | ਪ੍ਰੋਗਰਾਮ ਦੌਰਾਨ ਕਾਲਜ ਕੈਂਪਸ ਵਿਚ ਬੂਟੇ ਲਗਾਏ ਗਏ ਅਤੇ ਵਾਤਾਵਰਨ ਸੁਰੱਖਿਆ ਦਾ ਸੰਕਲਪ ਲਿਆ ਗਿਆ | ਇਸ ਮੌਕੇ ਪ੍ਰੋ: ਅਨੀਤਾ, ਪ੍ਰੋ: ਰਜਨੀ ਠਾਕੁਰ, ਡਾ: ਅਰਵਿੰਦਰ, ਡਾ: ਪ੍ਰਵੇਸ਼, ਪ੍ਰੋ: ਰਜਨੀ ਸ਼ਰਮਾ, ਪ੍ਰੋ: ਜਸਵੰਤ ਸਿੰਘ ਅਤੇ ਪ੍ਰੋ: ਸ਼ੈਲੀ ਆਦਿ ਹਾਜ਼ਰ ਸਨ | ਅੰਤ 'ਚ ਵਿਦਿਆਰਥੀਆਂ ਨੂੰ ਪ੍ਰਕਿਰਤੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 84 ਬਜ਼ੁਰਗਾਂ ਦੀਆਂ ਅੱਖਾਂ ਦੇ ਅਗਰਵਾਲ ਸਭਾ ਨੇ ਕਰਵਾਏ ਆਪ੍ਰੇਸ਼ਨ ਅਗਲੀ ਖ਼ਬਰ ਬੇਜ਼ਬਾਨ ਪੰਛੀਆਂ ਦੀ ਸੇਵਾ ਲਈ ਗ਼ੌਰੀ ਸ਼ੰਕਰ ਸੇਵਾ ਸਮਿਤੀ ਦਾ ਸ਼ਲਾਘਾਯੋਗ ਉਪਰਾਲਾ
Ad Position 24