22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 7 ਜੂਨ ਨੂੰ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 7 ਜੂਨ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਉਤਸ਼ਾਹ ਨਾਲ ਕਰਵਾਇਆ ਜਾਵੇਗਾ | ਸਮਾਗਮ ਦੌਰਾਨ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਭਾਈ ਹਰਜੋਤ ਸਿੰਘ ਜ਼ਖ਼ਮੀ ਦਾ ਰਾਗੀ ਜਥਾ ਅਤੇ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਪਠਾਨਕੋਟ ਦਾ ਰਾਗੀ ਜਥਾ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਭਾਈ ਰਛਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਵਲੋਂ ਗੁਰਮਤਿ ਕਥਾ ਅਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ਜਾਵੇਗਾ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ | ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਸਮੂਹ ਇਲਾਕਾ ਨਿਵਾਸੀਆਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਮੀਟਿੰਗ ਦੌਰਾਨ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਛਪਾਲ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬੂ, ਮਨਪ੍ਰੀਤ ਸਿੰਘ ਲੱਕੀ, ਧਨਵੀਰ ਸਿੰਘ ਬੱਤਰਾ, ਮਨਜੀਤ ਸਿੰਘ, ਪਰਮਿੰਦਰ ਸਿੰਘ, ਕੰਵਲਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਲਈ ਤਰੁਣ ਚੁੱਘ ਦੀ ਨਾਮਜ਼ਦਗੀ ਪੰਜਾਬ ਲਈ ਨਵੀਂ ਦਿਸ਼ਾ ਸਾਬਤ ਹੋਵੇਗੀ-ਮਾਸਟਰ ਮੰਜੋਤਰਾ ਅਗਲੀ ਖ਼ਬਰ ਥਾਣਾ ਸ਼ਾਹਪੁਰ ਕੰਢੀ ਵਿਖੇ ਧਾਰਮਿਕ ਭਾਵਨਾਵਾਂ ਨੰੂ ਠੇਸ ਪਹੁੰਚਉਣ 'ਤੇ ਮਾਮਲਾ ਦਰਜ-ਦੋਸ਼ੀ ਫਰਾਰ
Ad Position 24