22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

26 ਤੋਂ 28 ਜੂਨ ਤੱਕ ਬੰਦ ਰਹਿਣਗੀਆਂ ਕਾਰ, ਜੀਪ ਤੇ ਮੋਟਰ ਪਾਰਟਸ ਦੀਆਂ ਦੁਕਾਨਾਂ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਪਠਾਨਕੋਟ ਕਾਰ ਜੀਪ ਮੋਟਰ ਪਾਰਟਸ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 26 ਜੂਨ ਤੋਂ 28 ਜੂਨ ਤੱਕ ਸ਼ਹਿਰ ਦੀਆਂ ਸਾਰੀਆਂ ਕਾਰ, ਜੀਪ ਤੇ ਮੋਟਰ ਪਾਰਟਸ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਐਸੋਸੀਏਸ਼ਨ ਦੇ ਪ੍ਰਧਾਨ ਨਾਰਾਇਣ ਦੀਪ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਸਮੂਹ ਵਪਾਰੀਆਂ ਦੀ ਸਹਿਮਤੀ ਤੇ ਸਾਂਝੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਫ਼ੈਸਲੇ ਦਾ ਪੂਰਾ ਸਹਿਯੋਗ ਕਰਨ ਤੇ ਨਿਰਧਾਰਿਤ ਦਿਨਾਂ ਦੌਰਾਨ ਆਪਣੀਆਂ ਦੁਕਾਨਾਂ ਬੰਦ ਰੱਖਣ | ਮੀਟਿੰਗ ਦੌਰਾਨ ਦੁਕਾਨਾਂ ਦੀ ਸੁਰੱਖਿਆ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਪ੍ਰਧਾਨ ਨਰਾਇਣਦੀਪ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬੰਦ ਦੌਰਾਨ ਆਪਣੇ ਅਦਾਰਿਆਂ ਦੀ ਸੁਰੱਖਿਆ ਲਈ ਤਾਲਿਆਂ, ਸੀ.ਸੀ.ਟੀ.ਵੀ. ਕੈਮਰਿਆਂ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਪਹਿਲਾਂ ਹੀ ਜਾਂਚ ਕਰ ਲੈਣ | ਉਨ੍ਹਾਂ ਆਸ ਪ੍ਰਗਟਾਈ ਕਿ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੋਟਰ ਪਾਰਟਸ ਵਪਾਰੀ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ ਇਸ ਫ਼ੈਸਲੇ ਨੂੰ ਸਫਲ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਰਾਜ ਸਭਾ ਲਈ ਤਰੁਣ ਚੁੱਘ ਦੀ ਨਾਮਜ਼ਦਗੀ ਪੰਜਾਬ ਲਈ ਨਵੀਂ ਦਿਸ਼ਾ ਸਾਬਤ ਹੋਵੇਗੀ-ਮਾਸਟਰ ਮੰਜੋਤਰਾ
Ad Position 24