01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੱਬਰੀ ਬਾਈਪਾਸ ਤੋਂ ਬਰਿਆਰ ਤੱਕ 41 ਕਰੋੜ ਨਾਲ ਬਣਨ ਵਾਲੀਆਂ ਸੜਕਾਂ ਦਾ ਕੰਮ ਅੱਧ ਵਿਚਾਲੇ ਰੁਕਿਆ ਕੈਬਨਿਟ ਮੰਤਰੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ 30 ਜੂਨ ਤੱਕ ਕਰਨ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 07-06-2026

ਗੁਰਦਾਸਪੁਰ, 6 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਸ਼ਹਿਰ ਅਤੇ ਬੱਬਰੀ ਬਾਈਪਾਸ ਤੋਂ ਬਰਿਆਰ ਤੱਕ ਸੜਕਾਂ ਦੀ ਮੁਰੰਮਤ ਲਈ 41 ਕਰੋੜ ਰੁਪਏ ਜਾਰੀ ਕੀਤੇ ਸਨ ਅਤੇ ਇਨ੍ਹਾਂ ਦਾ ਉਦਘਾਟਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.� ਲੋਕ ਨਿਰਮਾਣ ਮੰਤਰੀ ਵਲੋਂ ਕਰਕੇ ਮਹਿਕਮੇ ਨੂੰ ਨਿਰਦੇਸ਼ ਦਿੱਤੇ ਸਨ ਕਿ 30 ਜੂਨ ਤੱਕ ਸੜਕਾਂ ਦਾ ਕੰਮ ਮੁਕੰਮਲ ਕੀਤਾ ਜਾਵੇ। ਪਰ ਮਹਿਕਮੇ ਦੇ ਠੇਕੇਦਾਰ ਵਲੋਂ ਸ਼ਹਿਰ ਦੀਆਂ ਕੁਝ ਸੜਕਾਂ ‘ਤੇ ਪ੍ਰੀਮਿਕਸ ਪਾ ਦਿੱਤਾ ਹੈ ਅਤੇ ਬਾਕੀ ਸੜਕਾਂ ਅਧੂਰੀਆਂ ਛੱਡ ਦਿੱਤੀਆਂ ਹਨ, ਜਿਸ ਨਾਲ ਮਹਿਕਮੇ ‘ਤੇ ਕਈ ਤਰ੍ਹਾਂ ਦੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ। ਇਸ ਸਬੰਧੀ ਸ਼ਹਿਰ ਵਾਸੀਆਂ ਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਜਿਹੜੀ ਸੜਕ ‘ਤੇ ਪ੍ਰੀਮਿਕਸ ਪਾਇਆ ਹੈ, ਉਹ ਵੀ ਘਟੀਆ ਮਿਆਰ ਦਾ ਹੈ ਜੋ ਇਕ ਬਰਸਾਤ ਨਾਲ ਹੀ ਉਖੜ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੇ ਬਾਟਾ ਚੌਕ, ਜੇਲ੍ਹ ਰੋਡ ਤੋਂ ਇਲਾਵਾ ਸ਼ਹਿਰ ਦੀਆਂ ਬਾਕੀ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ। ਪਰ ਮਹਿਕਮਾ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਿਹਾ। ਜਿਸ ਕਾਰਨ ਲੋਕਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ‘ਤੇ 9 ਕਰੋੜ ਅਤੇ ਬਾਹਰਲੀਆਂ ਸੜਕਾਂ ‘ਤੇ 32 ਕਰੋੜ ਦਾ ਸਰਕਾਰ ਨੇ ਬਜਟ ਪਾਸ ਕੀਤਾ ਹੈ। ਪਰ ਇਸ ਦੇ ਬਾਵਜੂਦ ਸੜਕਾਂ ਅਧੂਰੀਆਂ ਰਹਿਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲੀਆ ਚਿੰਨ੍ਹ ਲੱਗ ਰਹੇ ਹਨ।ਉਨ੍ਹਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.� ਪਾਸੋਂ ਮੰਗ ਕੀਤੀ ਕਿ ਸੜਕਾਂ ਦੀ ਜਾਰੀ ਹੋਈ ਰਾਸ਼ੀ ਦੀ ਉਚ ਪੱਧਰੀ ਜਾਂਚ ਕਰਵਾਉਣ ਦੇ ਨਾਲ ਨਾਲ ਸੜਕ ਦੀ ਮੁਰੰਮਤ ਕਰਵਾਉਣ ਲਈ ਲੋਕ ਨਿਰਮਾਣ ਵਿਭਾਗ ਗੁਰਦਾਸਪ¹ਰ ਨੂੰ ਸਖਤ ਹੁਕਮ ਜਾਰੀ ਕੀਤੇ ਜਾਣ, ਜਿਸ ਨਾਲ ਸ਼ਹਿਰ ਦੀਆਂ ਅਧੂਰੀਆਂ ਸੜਕਾਂ ਦਾ ਕੰਮ ਮੁਕੰਮਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਤ ਚਲੀਆਂ ਬਟਾਲਾ ’ਚ ਗੋਲੀਆਂ, 2 ਨੌਜਵਾਨ ਜ਼ਖ਼ਮੀ ਅਗਲੀ ਖ਼ਬਰ 29ਵਾਂ ਬਾਬਾ ਕਾਲਾ ਮੈਹਿਰ ਯਾਦਗਾਰੀ ਅੰਤਰਰਾਸ਼ਟਰੀ ਤਿੰਨ ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ
Ad Position 24