ਗੁਰਦਾਸਪੁਰ, 7 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਵਾਰਡ ਨੰਬਰ-1 ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਵਿਜੇ ਕੁਮਾਰ ਬੱਬੂ ਨੇ ਆਪਣੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਵੋਟਾਂ ਪਾ ਕੇ ਵਾਰਡ ਦੇ ਵਿਕਾਸ ਵਿਚ ਸਾਥ ਦੇਣ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਸਾਬਕਾ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ | ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਇਸ ਮੌਕੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਇਸ ਵਾਰ ਵੀ ਜਿੱਤ ਹਾਸਲ ਕਰਕੇ ਨਗਰ ਕੌਂਸਲ 'ਤੇ ਮੁੜ ਕਬਜ਼ਾ ਕਰਨਗੇ | ਉਨ੍ਹਾਂ ਕਿਹਾ ਕਿ ਪਿਛਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਦੇ 29 ਵਾਰਡਾਂ ਵਿਚ ਲੋਕਾਂ ਨੇ ਕਾਂਗਰਸ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦਿੱਤਾ ਸੀ ਅਤੇ ਇਸ ਵਾਰ ਵੀ ਜਨਤਾ ਦਾ ਉਹੀ ਭਰੋਸਾ ਪਾਰਟੀ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਆਪਣੇ ਪਿਛਲੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ ਗਏ ਅਤੇ ਲੋਕਾਂ ਨੇ ਉਨ੍ਹਾਂ ਕੰਮਾਂ ਨੂੰ ਨੇੜਿਓਾ ਦੇਖਿਆ ਅਤੇ ਸਰਾਹਿਆ ਹੈ | ਉਮੀਦਵਾਰ ਵਿਜੇ ਕੁਮਾਰ ਬੱਬੂ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਵਾਰਡ ਦੇ ਲੋਕਾਂ ਦੀਆਂ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਜਨਤਾ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਰਹਿਣਗੇ | ਚੋਣ ਪ੍ਰਚਾਰ ਦੌਰਾਨ ਵਾਰਡ