ਕਾਹਨੂੰਵਾਨ/ਭੈਣੀ ਮੀਆਂ ਖਾਂ, 7 ਜੂਨ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਪਿੰਡ ਚੱਕ ਸ਼ਰੀਫ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਿਗਰਾਨ-ਕਮ ਪ੍ਰਚਾਰਕ ਗੁਰਦਾਸਪੁਰ ਭਾਈ ਗੁਰਨਾਮ ਸਿੰਘ ਦੋਰਾਂਗਲਾ ਪ੍ਰਚਾਰਕ ਵਲੋਂ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਕੀਤੀ ਗਈ, ਜਿਸ 'ਚ ਵੱਡੀ ਗਿਣਤੀ 'ਚ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ਗੁਰਬਾਣੀ ਇਤਿਹਾਸ, ਸਿੱਖ ਰਹਿਤ ਮਰਿਯਾਦਾ ਤੇ ਗੱਤਕੇ ਦੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਪ੍ਰਚਾਰਕ ਗੁਰਜੀਤ ਸਿੰਘ, ਜਸਪਾਲ ਸਿੰਘ, ਦਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੈਕਟਰੀ ਜੋਗਿਦਰ ਸਿੰਘ, ਗ੍ਰੰਥੀ ਤਰਲੋਕ ਸਿੰਘ, ਬਲਕਾਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |