17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਚੋਣ ਮੈਦਾਨ ਵਿਚ ਕੀਤੀ ਐਂਟਰੀ

Ad Position 21
No active advertisement
ਅਜੀਤ ਡੈਸਕ 08-06-2026
ਗੁਰਦਾਸਪੁਰ, 7 ਜੂਨ (ਪੰਕਜ ਸ਼ਰਮਾ)-ਗੁਰਦਾਸਪੁਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ | ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ਵਿਚ ਸਰਗਰਮ ਹੋ ਚੁੱਕੇ ਹਨ, ਉੱਥੇ ਹੀ ਕਾਂਗਰਸ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਵਾਰਡ ਨੰਬਰ-19 ਤੋਂ ਕਾਂਗਰਸ ਉਮੀਦਵਾਰ ਸੰਜੀਵ ਕੁਮਾਰ ਬਾਂਟੂ ਦੇ ਹੱਕ ਵਿਚ ਆਯੋਜਿਤ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਹੜਾ ਨੇ ਕਾਂਗਰਸ ਦੀ ਜਿੱਤ ਦਾ ਭਰੋਸਾ ਜਤਾਇਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਪਿਛਲੀ ਨਗਰ ਕੌਂਸਲ ਵਿਚ ਕਾਂਗਰਸ ਪਾਰਟੀ ਦਾ ਪੂਰਾ ਦਬਦਬਾ ਰਿਹਾ ਅਤੇ 29 ਦੇ 29 ਵਾਰਡਾਂ ਵਿਚ ਕਾਂਗਰਸੀ ਕੌਂਸਲਰ ਚੁਣੇ ਗਏ ਸਨ | ਉਨ੍ਹਾਂ ਕਿਹਾ ਕਿ ਉਸ ਕਾਰਜਕਾਲ ਦੌਰਾਨ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ, ਜੋ ਸਿਰਫ਼ ਗਲੀਆਂ ਅਤੇ ਨਾਲੀਆਂ ਤੱਕ ਸੀਮਿਤ ਨਹੀਂ ਰਹੇ, ਸਗੋਂ ਸੁੰਦਰ ਚੌਕਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਵਿਕਾਸ ਕੀਤਾ ਗਿਆ | ਰੈਲੀ ਵਿਚ ਪਹੁੰਚੇ ਲੋਕਾਂ ਨੇ ਕਾਂਗਰਸ ਪਾਰਟੀ ਅਤੇ ਉਮੀਦਵਾਰ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਆਪਣਾ ਸਮਰਥਨ ਪ੍ਰਗਟਾਇਆ | ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਵਾਸੀਆਂ ਵਲੋਂ ਮਿਲ ਰਿਹਾ ਭਰਪੂਰ ਸਹਿਯੋਗ ਕਾਂਗਰਸ ਦੀ ਜਿੱਤ ਦਾ ਸੰਕੇਤ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਭਾਜਪਾ ਉਮੀਦਵਾਰ ਪਵਨ ਸ਼ਰਮਾ ਨੇ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>
Ad Position 24