17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਸਾਹਿਬ ਵਿਖੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 08-06-2026
ਕਿਲ੍ਹਾ ਲਾਲ ਸਿੰਘ, 7 ਜੂਨ (ਬਲਬੀਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਗੋਵਾਲ ਸ਼ਹੀਦੀ ਗੁਰਦੁਆਰਾ ਦੇ ਸਮੂਹ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਮੁੱਖ ਪ੍ਰਬੰਧਕ ਥਾਣੇਦਾਰ ਕੁਲਵੰਤ, ਜਸਵੰਤ ਸਿੰਘ ਫ਼ੌਜੀ, ਥਾਣੇਦਾਰ ਮਨਜੀਤ ਸਿੰਘ, ਠੇਕੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਲਗਾਈ ਇਸ ਛਬੀਲ ਵਿਚ ਐੱਨ.ਆਰ.ਆਈ. ਵੀਰਾਂ ਨੇ ਵਿਸ਼ੇਸ ਸਹਿਯੋਗ ਦਿੱਤਾ | ਸਮੂਹ ਸੇਵਾਦਾਰਾਂ ਵਲੋਂ ਰਾਹਗੀਰਾਂ ਤੇ ਧੁੱਪ ਵਿਚ ਸਫ਼ਰ ਕਰ ਰਹੇ ਲੋਕਾਂ ਨੂੰ ਛਬੀਲ ਛਕਾਈ ਗਈ | ਇਸ ਮੌਕੇ ਅਵਤਾਰ ਸਿੰਘ ਪੰਚ, ਹਰਪ੍ਰੀਤ ਸਿੰਘ ਮੱਲੀ, ਰਣਬੀਰ ਸਿੰਘ ਰਾਣਾ, ਰਛਪਾਲ ਸਿੰਘ ਮੁਹੱਬਤ, ਕਾਮਰੇਡ ਕੁਲਵਿੰਦਰ ਸਿੰਘ, ਪਲਵਿੰਦਰ ਸਿੰਘ, ਕਵਲਜੀਤ ਸਿੰਘ, ਤੇਜਪਾਲ ਸਿੰਘ, ਧਰਮ ਸਿੰਘ, ਹੀਰਾ ਸਿੰਘ, ਬਲਕਾਰ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਤੋਂ ਲਗਾਤਾਰ ਧਰਨੇ ਦੇਣ ਦਾ ਐਲਾਨ ਅਗਲੀ ਖ਼ਬਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ
Ad Position 24