12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 09-06-2026
ਭੈਣੀ ਮੀਆਂ ਖਾਂ, 8 ਜੂਨ (ਜਸਬੀਰ ਸਿੰਘ ਬਾਜਵਾ)-ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਜੀ ਵਲੋ ਕਸਬਾ ਭੈਣੀ ਮੀਆਂ ਖਾਂ ਵਿਖੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਨਾਨੋਵਾਲ, ਕੈਪਟਨ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ 'ਚ ਹੀ ਕੇਂਦਰ ਵਲੋਂ ਅਮਰੀਕਾ ਇਰਾਨ ਜੰਗ ਦਾ ਹਵਾਲਾ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਸ਼ਿਖ਼ਰ 'ਤੇ ਖੜੇ ਕਰ ਦਿੱਤਾ ਹੈ ਤੇ ਆਏ ਨਿੱਤ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਨਾਲ ਆਮ ਕਿਸਾਨ ਮਜ਼ਦੂਰ ਤੇ ਹਰ ਆਮ ਆਦਮੀ ਦੇ ਲਈ ਜੀਵਨ ਜੀਣਾ ਬਹੁਤ ਮੁਸ਼ਕਿਲ ਹੈ | ਸਮੂਹ ਆਗੂਆਂ ਵਲੋਂ ਪਟਿਆਲਾ ਵਿਖੇ ਲਾਇਨਮੈਨਾਂ ਤੇ ਹੋਰ 2660 ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ | ਸੁਬਾ ਆਗੂ ਸਵਿੰਦਰ ਸਿੰਘ ਚੌਤਾਲਾ ਤੇ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ 5 ਸਾਲ ਤੋਂ ਨੈਸ਼ਨਲ ਹਾਈਵੇ ਦੇ ਲਮਕ ਰਹੇ ਮਸਲਿਆਂ ਨੂੰ ਤੁਰੰਤ ਹੱਲ ਕਰ ਕੇ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਤੋਂ ਬਾਅਦ ਹੀ ਕਬਜ਼ੇ ਦੀ ਨੀਤੀ ਧਾਰਨ ਕਰੇ ਨਹੀਂ ਤਾਂ ਜਥੇਬੰਦੀ ਹਰ ਹਾਲਤ ਵਿਚ ਸੰਘਰਸ਼ ਲਈ ਤਿਆਰ ਰਹੇਗੀ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜਰਨੈਲ ਸਿੰਘ, ਜਸਬੀਰ ਸਿੰਘ, ਉੱਤਮ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਕੌਰ, ਬਲਵਿੰਦਰ ਕੌਰ, ਮੰਗਤਾ ਸਿੰਘ, ਹਰਭਜਨ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਯੂਨੀਅਨ ਏਟਕ ਵਲੋਂ ਮੰਡਲ ਦਫ਼ਤਰ ਅੱਗੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਪ੍ਰਦਰਸ਼ਨ <br/> ਅਗਲੀ ਖ਼ਬਰ ਅੱਠਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਹੋਣ ਨਾਲ ਮਾਪਿਆਂ ਲਈ ਬਣਿਆ...
Ad Position 24