15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਪੱਡਾ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 107 ਮਰੀਜ਼ਾਂ ਦੀ ਜਾਂਚ

Ad Position 21
No active advertisement
'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਲਗਾਏ ਅੱਖਾਂ ਦੇ ਮੁਫ਼ਤ ਕੈਂਪ ਮੌਕੇ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ | ਤਸਵੀਰ : ਵਿਜੇ ਸ਼ਰਮਾ <br/> 09-06-2026
ਡੇਰਾ ਬਾਬਾ ਨਾਨਕ, 8 ਜੂਨ (ਵਿਜੇ ਸ਼ਰਮਾ)-'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਪਿੰਡ ਪੱਡਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ-ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਡਾਕਟਰ ਨਰਿੰਦਰ ਕੁਮਾਰ ਵਲੋਂ 107 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਉਪੰਰਤ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ | ਜ਼ਿਕਰਯੋਗ ਹੈ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ 'ਚ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਅਧੁਨਿਕ ਮਸ਼ੀਨਾਂ ਨਾਲ ਅੱਖਾਂ ਦਾ ਜਾਂਚ ਕੀਤੀ ਜਾਂਦੀ ਹੈ, ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਰੇਸ਼ਮ ਸਿੰਘ ਸਰਪੰਚ, ਇੰਦਰਜੀਤ ਸਿੰਘ, ਅਜੇਪਾਲ ਸਿੰਘ, ਸੰਜਮ ਦੀਪ ਸਿੰਘ, ਹਰੀ ਸਿੰਘ, ਡਾ. ਸਰਦੂਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਮੀਰੀ-ਪੀਰੀ ਸਾਹਿਬ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਤੇਜਾ ਸਿੰਘ ਸੁਤੰਤਰ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
Ad Position 24