15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਾਂਗਰਸੀ ਵਰਕਰ ਲਖਵਿੰਦਰ ਸਿੰਘ ਖਿੰਦੀ ਵੀਲਾ ਤੇਜਾ ਨੂੰ ਐੱਸ.ਸੀ. ਵਿੰਗ ਬਲਾਕ ਫ਼ਤਹਿਗੜ੍ਹ ਚੂੜੀਆਂ ਦਾ ਚੇਅਰਮੈਨ ਥਾਪਿਆ

Ad Position 21
No active advertisement
ਅਜੀਤ ਡੈਸਕ 09-06-2026
ਫ਼ਤਹਿਗੜ੍ਹ ਚੂੜੀਆਂ, 8 ਜੂਨ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਪਾਰਟੀ ਦਾ ਵਿਸਥਾਰ ਕਰਦਿਆਂ ਪਿਛਲੇ ਲੰਬੇ ਸਮੇਂ ਤੋਂ ਮਿਹਨਤ ਕਰਦੇ ਚਲੇ ਆ ਰਹੇ ਲਖਵਿੰਦਰ ਸਿੰਘ ਖਿੰਦੀ ਵੀਲਾ ਤੇਜਾ ਨੂੰ ਬਲਾਕ ਫ਼ਤਹਿਗੜ੍ਹ ਚੂੜੀਆਂ ਤੋਂ ਐੱਸ.ਸੀ. ਵਿੰਗ ਦਾ ਚੇਅਰਮੈਨ ਥਾਪਿਆ ਗਿਆ | ਇਸ ਮੌਕੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਬਕਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਕਾਂਗਰਸ ਪਾਰਟੀ ਲਈ ਮਿਹਨਤ ਕਰਦੇ ਚਲੇ ਆ ਰਹੇ ਸਨ, ਪਾਰਟੀ ਨੇ ਉਨ੍ਹਾਂ ਉੱਪਰ ਵੱਡਾ ਭਰੋਸਾ ਜਿਤਾਇਆ ਹੈ, ਜਿਸ ਕਰਕੇ ਉਨ੍ਹਾਂ ਨੂੰ ਇਕ ਚੰਗੀ ਜਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਅੰਦਰ ਕਾਂਗਰਸ ਪਾਰਟੀ ਲਈ ਮਿਹਨਤ ਤੇ ਵਫ਼ਾਦਾਰੀ ਨਾਲ ਕੰਮ ਕਰਾਂਗਾ | ਉਨ੍ਹਾਂ ਪਾਰਟੀ ਹਾਈਕਮਾਂਡ ਸਮੇਤ ਤਿ੍ਪਤ ਰਜਿੰਦਰ ਸਿੰਘ ਬਾਜਵਾ, ਰਵੀਨੰਦਨ ਸਿੰਘ ਨਿੱਕੂ ਬਾਜਵਾ ਤੇ ਸੀਨੀਅਰ ਕਾਂਗਰਸੀ ਆਗੂ ਸ਼ਿੰਗਾਰਾ ਸਿੰਘ ਵੀਲਾ ਤੇਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਰਗਾਹ ਬਾਬਾ ਪੰਜ ਪੀਰ ਦੀ ਯਾਦ 'ਚ ਪਿੰਡ ਪੱਡੇ ਵਿਖੇ ਸਾਲਾਨਾ ਮੇਲਾ 18, 19 ਨੂੰ ਅਗਲੀ ਖ਼ਬਰ ਪੱਗੜੀ ਸੰਭਾਲ ਜੱਟਾ ਲਹਿਰ ਵਲੋਂ ਅੱਜ ਦਾ ਧਰਨਾ ਮੁਲਤਵੀ
Ad Position 24