29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਖਲਾਈ ਅਧੀਨ ਲਾਇਨਮੈਨਾਂ 'ਤੇ ਹੋਏ ਪੁਲਿਸ ਤਸ਼ੱਦਦ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ <br/>

Ad Position 21
No active advertisement
ਅਜੀਤ ਡੈਸਕ 10-06-2026
ਕਾਦੀਆਂ, 9 ਜੂਨ (ਕੁਲਵਿੰਦਰ ਸਿੰਘ)-ਬਿਜਲੀ ਕਾਮਿਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੰਘਰਸ਼ ਕਰ ਰਹੇ ਸਿਖਲਾਈ ਅਧੀਨ ਲਾਇਨਮੈਨਾਂ ਉਪਰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਪੁਲਿਸ ਵਲੋਂ ਲਾਠੀਚਾਰਜ ਵਿਰੁੱਧ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜ਼ਮੈਂਟ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜ਼ਮੈਂਟ ਵਲੋਂ ਸ਼ਾਂਤਮਈ ਧਰਨਾ ਦੇ ਰਹੇ ਅਪ੍ਰੈਂਟਸ਼ਿਪ ਲਾਇਨਮੈਨਾਂ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰਨ ਦੀ ਥਾਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਕੇ ਹੱਕ ਮੰਗਦੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਗੁਰਦਾਸਪੁਰ ਦੇ ਪ੍ਰਧਾਨ ਜਗਤਾਰ ਸਿੰਘ ਖੁੰਡਾ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਜ ਸਿੰਘ, ਇੰਪਲਾਇਜ਼ ਫ਼ੈਡਰੇਸ਼ਨ ਏਟਕ ਦੇ ਆਗੂ ਦਲਜੀਤ ਸਿੰਘ ਸਿੱਧਵਾਂ, ਇੰਪਲਾਇਜ਼ ਫ਼ੈਡਰੇਸ਼ਨ ਚਾਹਲ ਦੇ ਆਗੂ ਬਲਜਿੰਦਰ ਸਿੰਘ ਬਾਜਵਾ, ਐੱਮ.ਯੂ.ਓ. ਦੇ ਆਗੂ ਜਸਵੀਰ ਸਿੰਘ ਕੋਟ ਨੇ ਕਿਹਾ ਕਿ ਸੰਘਰਸ਼ ਕਰ ਰਹੇ ਸਿਖਲਾਈ ਅਧੀਨ ਲਾਇਨਮੈਨਾਂ ਉਪਰ ਜਬਰ ਕਰ ਕੇ ਬੇਰੁਜ਼ਗਾਰ ਨੌਜਵਾਨਾਂ 'ਤੇ ਜ਼ਬਰ ਕਰ ਰਹੀ ਹੈ | ਬਿਜਲੀ ਕਾਮਿਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜੇਕਰ ਸੰਘਰਸ਼ ਕਰ ਰਹੇ ਸਿਖਲਾਈ ਅਧੀਨ ਲਾਇਨਮੈਨਾਂ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਨਾ ਕੀਤੇ ਤਾਂ ਜਥੇਬੰਦੀਆਂ ਵਲੋਂ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਜਾਵੇਗੀ | ਇਸ ਮੌਕੇ ਕਸ਼ਮੀਰ ਸਿੰਘ, ਸੁਰਜੀਤ ਸਿੰਘ ਗੁਰਾਇਆ, ਗੁਰਮੇਜ ਸਿੰਘ, ਸੰਤੋਖ ਸਿੰਘ, ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਸ਼ਾਦੀਸ਼ੁਦਾ ਔਰਤ ਨੂੰ ਅਗਵਾ ਕਰਨ, ਬੰਧਕ ਬਣਾਉਣ ਅਤੇ ਉਸ ਦੇ ਗਹਿਣੇ ਹੜੱਪਣ ਦਾ ਦੋਸ਼ - ਤਿੰਨ ਨਾਮਜ਼ਦ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਕਰਵਾਏ ਓਪਨ ਟੂਰਨਾਮੈਂਟ 'ਚ ਖੋਖਰ ਫੌਜੀਆਂ ਕਲੱਬ ਦੀ ਰਹੀ ਝੰਡੀ
Ad Position 24