29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਤੇ ਨਰਸਿੰਗ ਕਾਲਜ ਕਾਦੀਆਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 10-06-2026
ਬਟਾਲਾ, 9 ਜੂਨ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਅਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸ੍ਰੀ ਗਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਆਉਣ-ਜਾਣ ਵਾਲੀਆਂ ਸੰਗਤਾਂ ਨੂੰ ਬੜੇ ਸਤਿਕਾਰ ਨਾਲ ਠੰਡਾ-ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਪਿ੍ੰਸੀਪਲ ਸੁਖਜਿੰਦਰਵੀਰ ਸਿੰਘ, ਰਜਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਅਰਵਿੰਦਰ ਕੌਰ ਤੇ ਨਵਨੀਤ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਪਰਵੀਨ ਅਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਘਰ 'ਚੋਂ ਚੋਰਾਂ ਨੇ ਸੋਨੇ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ ਕੀਤਾ ਅਗਲੀ ਖ਼ਬਰ ਸ਼ਾਦੀਸ਼ੁਦਾ ਔਰਤ ਨੂੰ ਅਗਵਾ ਕਰਨ, ਬੰਧਕ ਬਣਾਉਣ ਅਤੇ ਉਸ ਦੇ ਗਹਿਣੇ ਹੜੱਪਣ ਦਾ ਦੋਸ਼ - ਤਿੰਨ ਨਾਮਜ਼ਦ
Ad Position 24