29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਬਾਬਾ ਕਾਲਾ ਮੈਹਿਰ ਜੀ ਦੇ ਸਥਾਨ ਸੰਧਵਾਂ ਬਰਿਆਰ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 10-06-2026
ਬਟਾਲਾ, 9 ਜੂਨ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਤੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਆਪਣੇ ਸਾਥੀਆਂ ਸਮੇਤ ਬਾਬਾ ਕਾਲਾ ਮੈਹਿਰ ਜੀ ਦੇ ਅਸਥਾਨ ਸੰਧਵਾਂ ਬਰਿਆਰ ਵਿਖੇ ਸਾਲਾਨਾ ਜੋੜ ਮੇਲੇ 'ਤੇ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਅਸਥਾਨ 'ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾ. ਸਰਪੰਚ ਗੁਰਵਿੰਦਰ ਸਿੰਘ ਬੱਬੀ, ਸਾ. ਸਰਪੰਚ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਪ੍ਰਬੰਧਕਾ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ ਕੀਤਾ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦਾ ਬਹੁਤ ਵੱਡਾ ਉਪਰਾਲਾ ਹੈ ਕਿ ਇਲਾਕੇ ਦੀਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਖੇਡ ਮੇਲਾ ਕਰਵਾਉਣਾ ਸ਼ਾਲਾਘਾਯੋਗ ਉਪਰਾਲਾ ਹੈ | ਇਸ ਮੌਕੇ ਗੁਰਜਿੰਦਰ ਸਿੰਘ ਭੋਮਾ, ਲਖਵਿੰਦਰ ਸਿੰਘ ਸਾਬਕਾ ਪੰਚ, ਸ਼ਰਨਜੀਤ ਸਿੰਘ ਯੂ.ਐੱਸ.ਏ., ਲਵਪ੍ਰੀਤ ਸਿੰਘ, ਸਰਪੰਚ ਗੁਰਮੀਤ ਸਿੰਘ ਬਰਿਆਰ, ਸੁੱਖਾ ਕੋਟਲਾ ਸੂਭਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਫ਼ਟ ਮੰਗਣ ਤੋਂ ਬਾਅਦ ਪਿਸਤੌਲ ਦਿਖਾ ਕੇ ਪ੍ਰਵਾਸੀ ਮਜ਼ਦੂਰ ਦਾ ਮੋਟਰਸਾਈਕਲ ਤੇ ਫੋਨ ਲੈ ਕੇ ਫ਼ਰਾਰ ਹੋਏ ਲੁਟੇਰੇ <br/>... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸੇਵਾ ਤੇ ਸਿੱਖੀ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਦਾ ਵਧੀਆ ਉਪਰਾਲਾ-ਪਿ੍ੰਸੀਪਲ ਡਾ. ਚਰਨਜੀਤ ਸਿੰਘ
Ad Position 24