28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟੀਨਾ ਚੌਧਰੀ ਨੇ ਦਿੱਲੀ ਦੇ ਇੰਦਰਾ ਭਵਨ ਵਿਖੇ ਅਨੁਸੂਚਿਤ ਜਾਤੀ ਵਿਭਾਗ ਦੀ ਮੀਟਿੰਗ ਵਿਚ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 10-06-2026
ਨਰੋਟ ਜੈਮਲ ਸਿੰਘ, 9 ਜੂਨ (ਸ਼ਸ਼ੀ ਕੁਮਾਰ)-ਦਿੱਲੀ ਦੇ ਇੰਦਰਾ ਭਵਨ ਵਿਖੇ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਰਾਸ਼ਟਰੀ ਚੇਅਰਮੈਨ ਅਤੇ ਵਿਧਾਇਕ ਰਾਜੇਂਦਰ ਗੌਤਮ ਨੇ ਕੀਤੀ | ਜਿਸ ਵਿਚ ਅਨੁਸੂਚਿਤ ਜਾਤੀਆਂ ਦੇ ਰਾਸ਼ਟਰੀ ਕੋਆਰਡੀਨੇਟਰ ਅਤੇ ਵੱਖ-ਵੱਖ ਰਾਜਾਂ ਦੇ ਚੇਅਰਮੈਨ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਭੋਆ ਹਲਕਾ ਤੋਂ ਅਨੁਸੂਚਿਤ ਜਾਤੀ ਵਿਭਾਗ ਦੀ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ | ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀ ਵਿਭਾਗ ਨੂੰ ਹੋਰ ਮਜ਼ਬੂਤ ਕਰਨਾ ਹੈ | ਮੀਟਿੰਗ ਵਿਚ ਰਾਸ਼ਟਰੀ ਚੇਅਰਮੈਨ ਰਾਜੇਂਦਰ ਗੌਤਮ ਨੇ ਵੱਖ-ਵੱਖ ਰਾਜਾਂ ਦੇ ਰਾਸ਼ਟਰੀ ਕੋਆਰਡੀਨੇਟਰਾਂ ਅਤੇ ਸੂਬਾ ਚੇਅਰਮੈਨਾਂ ਤੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਰਿਪੋਰਟਾਂ ਲਈਆਂ ਅਤੇ ਉਨ੍ਹਾਂ ਨੂੰ ਅਨੁਸੂਚਿਤ ਜਾਤੀ ਵਿਭਾਗ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਮੀਟਿੰਗ ਵਿਚ ਸ਼ਾਮਿਲ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਰਾਸ਼ਟਰੀ ਚੇਅਰਮੈਨ ਅਤੇ ਵਿਧਾਇਕ ਰਾਜੇਂਦਰ ਗੌਤਮ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਅਨੁਸੂਚਿਤ ਜਾਤੀ ਵਿਭਾਗ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਤੇ ਇਹ ਵੀ ਕਿਹਾ ਕਿ ਇਹ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਹੈ, ਜਿਨ੍ਹਾਂ ਨੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਲੜਨ ਲਈ ਸੰਵਿਧਾਨ ਵਿਚ ਮਤਾ ਪਾਸ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਨਗਰ ਨਿਗਮ ਚੋਣਾਂ ਦੇ ਜੇਤੂ ਤੇ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24