27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਸਟੇਟ ਟਰੇਡਰ ਕਮਿਸ਼ਨ ਦੀ ਹਫ਼ਤਾਵਾਰ ਸਮੀਖਿਆ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਵਿਨੋਦ)-ਪੰਜਾਬ ਸਟੇਟ ਟਰੇਡਰ ਕਮਿਸ਼ਨ ਵਲੋਂ ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਵਪਾਰੀਆਂ ਦੇ ਮੁੱਦਿਆਂ ਦੀ ਸਮੀਖਿਆ ਲਈ ਹਫ਼ਤਾਵਾਰ ਰੁਟੀਨ ਅਨੁਸਾਰ ਮੀਟਿੰਗ ਡੀ.ਸੀ. ਦਫ਼ਤਰ ਪਠਾਨਕੋਟ ਵਿਖੇ ਕਰਵਾਈ ਗਈ | ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤੀ | ਇਸ ਮੌਕੇ ਐਸ.ਡੀ.ਐਮ. ਸ਼ੰਕਰ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਤੇ ਵਪਾਰੀਆਂ ਨਾਲ ਸੰਬੰਧਿਤ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਡਾ: ਅਨਿਲ ਭਾਰਦਵਾਜ ਅਤੇ ਸਟੇਟ ਮੈਂਬਰ ਧਰਮਿੰਦਰ ਸਿੰਘ ਸ਼ੇਰੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਹਲਕਾ ਚੇਅਰਪਰਸਨ ਮੁਕੇਸ਼ ਲਵਲੀ, ਕਰਨਜੀਤ ਸਿੰਘ, ਤਿਲਕ ਧੀਮਾਨ ਅਤੇ ਜ਼ਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਵਿਕਾਸ ਸੈਣੀ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ | ਕਮਿਸ਼ਨ ਦੇ ਮੈਂਬਰ ਯੋਗਰਾਜ, ਕਮਲ ਕਿਸ਼ੋਰ, ਰਾਜਵੀਰ ਜਸਵਾਲ ਅਤੇ ਅਨਿਲ ਕੁਮਾਰ ਰਿੰਕੂ ਵੀ ਮੌਜੂਦ ਰਹੇ | ਮੀਟਿੰਗ ਦੌਰਾਨ ਬਾਜ਼ਾਰਾਂ ਵਿਚ ਵਪਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਦੌਰਾਨ ਇਹ ਸਮੀਖਿਆ ਵੀ ਕੀਤੀ ਗਈ ਕਿ ਕਿਹੜੇ ਮੁੱਦਿਆਂ ਦਾ ਹੱਲ ਹੋ ਚੁੱਕਾ ਹੈ ਅਤੇ ਕਿਹੜੇ ਮਸਲੇ ਅਜੇ ਵੀ ਲੰਬਿਤ ਹਨ | ਡਿਪਟੀ ਕਮਿਸ਼ਨਰ ਡਾ: ਪੱਲਵੀ ਦੀ ਰਹਿਨੁਮਾਈ ਹੇਠ ਕਈ ਮੁੱਦਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਬਾਕੀ ਰਹਿੰਦੇ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਮੀਟਿੰਗ ਦਾ ਮਾਹੌਲ ਸਕਾਰਾਤਮਿਕ ਤੇ ਸਹਿਯੋਗਾਤਮਿਕ ਰਿਹਾ, ਜਿਸ ਨਾਲ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਵੱਲ ਇਕ ਮਹੱਤਵਪੂਰਨ ਕਦਮ ਵਧਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਜਦੋਂ ਰਾਤ ਨੂੰ ਬਜ਼ੁਰਗਾਂ ਦੇ ਘਰ ਚੱਲੇ ਪੱਥਰ ਅਗਲੀ ਖ਼ਬਰ ਯੰਗ ਬਲ਼ੂ ਕਲੱਬ ਦੇ ਖਿਡਾਰੀਆਂ ਨੂੰ ਦਿੱਤਾ ਪੰਜ ਦਿਨ ਦੀ ਰਿਫਰੈਸ਼ਮੈਂਟ ਦਾ ਸਾਮਾਨ
Ad Position 24