27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਜਬਰ ਜਨਾਹ ਦੇ ਦੋਸ਼ ਵਿਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤਾ ਵਲੋਂ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਪਠਾਨਕੋਟ ਦੇ ਇਕ ਹਸਪਤਾਲ ਵਿਚ ਕੰਮ ਕਰਦੀ ਸੀ ਤੇ ਉਹ ਇਕ ਕਿਸ਼ੋਰ ਨਾਂਅ ਦੇ ਵਿਅਕਤੀ ਦੇ ਸੰਪਰਕ ਵਿਚ ਆਈ ਅਤੇ ਕਿਸ਼ੋਰ ਵਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਹੋਟਲ ਵਿਚ ਲੈ ਗਿਆ ਤੇ ਉਸ ਦੀ ਮਰਜ਼ੀ ਦੇ ਖ਼ਿਲਾਫ਼ ਜਬਰ ਜਨਾਹ ਕੀਤਾ | ਪੁਲਿਸ ਵਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਕਿਸ਼ੋਰ ਪੁੱਤਰ ਤਿਲਕ ਰਾਜ ਵਾਸੀ ਛਤਵੜੀ ਫਲਾਣਾ ਭਰਮੋਰ ਜ਼ਿਲ੍ਹਾ ਚੰਬਾ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਵਿਚ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ 'ਚ ਹੋ ਰਹੇ 41ਵੇਂ ਓਪਨ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਮੈਚ ਦਾ ਉਦਘਾਟਨ ਸਾਬਕਾ ਸਰਪੰਚ ਸੋਮਰਾਜ ਨੇ ਕੀਤਾ ਅਗਲੀ ਖ਼ਬਰ ਲਾਇਨ ਐਮ.ਜੇ.ਐਫ. ਅਮਿਤ ਸ਼ਰਮਾ ਵਲੋਂ ਐਸ.ਡੀ. ਸਕੂਲ ਨੂੰ ਫ਼ਰਨੀਚਰ ਭੇਟ
Ad Position 24