01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰੈਸਟੋਰੈਂਟ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-06-2026
ਬਟਾਲਾ, 10 ਜੂਨ (ਸਤਿੰਦਰ ਸਿੰਘ)-ਬਟਾਲਾ ਦੇ ਜਲੰਧਰ ਰੋਡ 'ਤੇ ਸਥਿਤ ਇਕ ਰੈਂਸਟੋਰੈਂਟ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨੀਂ ਬਟਾਲਾ ਦੇ ਰਾਇਫਲ ਟਾੱਪ ਰੈਸਟਰੋਂਟ ਦੇ ਬਾਹਰ 3 ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ, ਜਿਨ੍ਹਾਂ 'ਚੋਂ ਇਕ ਨੂੰ ਪਹਿਲਾਂ ਕਾਬੂ ਕੀਤਾ ਗਿਆ ਸੀ, ਜਦ ਕਿ ਬਾਕੀ 2 ਨੂੰ ਕੰਡਿਆਲ ਬਾਈਪਾਸ ਤੋਂ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਇਹ ਗੋਲੀਆਂ ਅਮਨ ਆਂਡਾ ਤੇ ਅਮਰ ਗੁਰਦਾਸਪੁਰੀਆ ਦੇ ਕਹਿਣ 'ਤੇ ਚਲਾਈਆਂ ਸਨ, ਜਿਸ 'ਤੇ ਉਕਤ ਨੌਜਵਾਨਾਂ ਨੂੰ ਮੌਕੇ 'ਤੇ ਲਿਆ ਕੇ ਉਨ੍ਹਾਂ ਦੀ ਪਰੇਡ ਵੀ ਕਰਵਾਈ ਗਈ ਹੈ ਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਅਜੇ ਨੂੰ 8 ਜੂਨ ਮਾਣਯੋਗ ਅਦਾਲਤ 'ਚੋਂ ਲੈ ਕੇ ਵਾਪਸ ਆ ਰਹੇ ਸੀ ਤਾਂ ਉਸ ਨੇ ਹੱਥਕੜੀ ਛੁਡਾ ਕੇ ਗੱਡੀ 'ਚੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਲੱਤ 'ਤੇ ਸੱਟ ਲੱਗ ਗਈ | ਇਸੇ ਤਰ੍ਹਾਂ ਗਿ੍ਫਤਾਰ ਕੀਤੇ ਦੂਜੇ ਨੌਜਵਾਨ ਨੂੰ ਕਿਸੇ ਬਰਾਮਦਗੀ ਲਈ ਲਿਜਾਇਆ ਜਾ ਸੀ ਤਾਂ ਉਸ ਨੇ ਵੀ ਗੱਡੀ 'ਚੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਵੀ ਪੈਰ 'ਤੇ ਸੱਟ ਲੱਗ ਗਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਤਿੰਨੇ ਨੌਜਵਾਨਾਂ ਦੀ ਪਹਿਚਾਣ ਅਜੈ, ਗੈਬੀਅਨ ਤੇ ਲਵ ਤਿੰਨੇ ਵਾਸੀ ਕਿਲ੍ਹਾ ਟੇਕ ਸਿੰਘ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੰੂ ਲੈ ਕੇ ਨਰੇਗਾ ਮੁਲਾਜ਼ਮਾਂ ਵਲੋਂ ਸ਼ੁਰੂ ਕੀਤਾ ਧਰਨਾ 10ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਟਰੇਨਿੰਗ ਕਰਵਾਈ <br/>
Ad Position 24