01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇਕ ਸਾਲ ਪਹਿਲਾਂ 'ਆਪ' ਵਲੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਹਰਦੀਪ ਸਿੰਘ ਬੇਦੀ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-06-2026
ਗੁਰਦਾਸਪੁਰ, 10 ਜੂਨ (ਗੁਰਪ੍ਰਤਾਪ ਸਿੰਘ)-ਪੰਜਾਬ ਭਰ ਸਮੇਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਵਿਚਾਰ ਜ਼ਿਲ੍ਹਾ ਪ੍ਰਧਾਨ ਅਤੇ ਗੁਰਦਾਸਪੁਰ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਫ਼ਤਰ ਵਿਖੇ ਆਯੋਜਿਤ ਪ੍ਰੈਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਇਕ ਸਾਲ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਹਰਦੀਪ ਸਿੰਘ ਬੇਦੀ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਸਾਂਸਦ ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਵਿਚ ਹਾਲ ਹੀ 'ਚ ਹੋਏ ਹਮਲਿਆਂ ਅਤੇ ਵੱਡੀਆਂ ਘਟਨਾਵਾਂ ਦੇ ਮੱਦੇਨਜ਼ਰ, ਲੋਕਾਂ ਨੂੰ ਇਹ ਵਿਚਾਰ ਕਰਨਾ ਚਾਹੀਦਾ ਹੈ ਕਿ ਜੇਕਰ ਅਸੀਂ ਸ਼ਹਿਰ ਵਿਚ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਾਂ ਤਾਂ ਸਾਨੂੰ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਚਾਹੀਦਾ ਹੈ | ਸਾਂਸਦ ਰੰਧਾਵਾ ਨੇ ਕਿਹਾ ਕਿ ਵਿਧਾਇਕ ਪਾਹੜਾ ਵਲੋਂ ਗੁਰਦਾਸਪੁਰ ਵਿਚ ਬੱਸ ਸਟੈਂਡ, ਅੰਡਰ ਪਾਸ, ਵੱਖ-ਵੱਖ ਚੌਰਾਹੇ ਬਣਾਉਣ ਦੇ ਨਾਲ ਨਾਲ ਵਿਕਾਸ ਦੇ ਬਹੁਤ ਸਾਰੇ ਕੰਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨਗਰ ਕੌਂਸਲ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਅਪਸ਼ਬਦ ਬੋਲ ਰਹੀ ਹੈ ਅਤੇ ਲੋਕਾਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਜ਼ੋਰ ਨਾਲ ਨਹੀਂ, ਪਿਆਰ ਨਾਲ ਜਿੱਤੀਆਂ ਜਾ ਸਕਦੀਆਂ ਹਨ | ਵਿਧਾਇਕ ਪਾਹੜਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਗੁਰਦਾਸਪੁਰ ਦਾ ਪੁਰਾਣਾ ਸਿਵਲ ਹਸਪਤਾਲ ਪੁੱਡਾ ਨੂੰ ਵੇਚ ਦਿੱਤਾ ਗਿਆ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਵਿਭਾਗ ਨੂੰ ਵਾਪਸ ਕਰਵਾ ਦਿੱਤਾ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੇ ਸਿਵਲ ਹਸਪਤਾਲ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੇਚਣਾ ਚਾਹੁੰਦੀ ਹੈ ਅਤੇ ਇਸ ਸੰਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਇਕ ਲਿਮਟਿਡ ਕੰਪਨੀ ਦੁਆਰਾ ਚਲਾਇਆ ਜਾ ਰਿਹਾ ਹੈ, ਸਰਕਾਰ ਦੁਆਰਾ ਨਹੀਂ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਹਮੇਸ਼ਾ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ- ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਏਕਟੂ ਵਲੋਂ ਹੜਤਾਲ ਕਰਕੇ ਸਹਾਇਕ ਕਿਰਤ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ
Ad Position 24