30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਮ ਆਦਮੀ ਪਾਰਟੀ ਸਾਰੀਆਂ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰ ਰਹੀ ਹੈ- ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ

Ad Position 21
No active advertisement
ਅਜੀਤ ਡੈਸਕ 11-06-2026
ਬਟਾਲਾ, 10 ਜੂਨ (ਸਤਿੰਦਰ ਸਿੰਘ)-ਕਾਦੀਆਂ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਲਗਾਤਾਰ ਮਿਲ ਰਹੇ ਲੋਕ ਸਮਰਥਨ ਦੇ ਮੱਦੇਨਜ਼ਰ ਪਾਰਟੀ ਪਰਿਵਾਰ ਵਿਚ ਹੋਰ ਵਾਧਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕੀਤਾ | ਇਸ ਮੌਕੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਲਕਾ ਇੰਚਾਰਜ ਸ: ਜਗਰੂਪ ਸਿੰਘ ਸੇਖਵਾਂ ਤੇ ਮਾਝਾ ਜ਼ੋਨ ਸਿੱਖਿਆ ਵਿੰਗ ਦੇ ਇੰਚਾਰਜ ਹਰਪਿੰਦਰਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ | ਇਨ੍ਹਾਂ ਆਗੂਆਂ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਭਰ 'ਚ ਹੋ ਰਹੀਆਂ ਸਾਰੀਆਂ ਚੋਣਾਂ ਵਿਚ ਇਤਿਹਾਸਕ ਜਿੱਤਾਂ ਦਰਜ ਕਰ ਰਹੀ ਹੈ, ਕਿਉਂਕਿ ਲੋਕ ਪਾਰਟੀ ਦੀ ਕਾਰਗੁਜ਼ਾਰੀ ਤੇ ਵਿਕਾਸਮੁਖੀ ਸੋਚ 'ਤੇ ਵਿਸ਼ਵਾਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਦੀਆਂ ਨਗਰ ਕੌਂਸਲ ਚੋਣਾਂ ਵਿਚ ਵੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਜਨ ਸਮਰਥਨ ਹੋਰ ਵਧੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਕਾਰਨ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਵੀ ਦੁਹਰਾਇਆ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-19 'ਚ ਭਾਜਪਾ ਉਮੀਦਵਾਰ ਪਵਨ ਸ਼ਰਮਾ ਦੇ ਹੱਕ 'ਚ ਭਰਵਾਂ ਚੋਣ ਪ੍ਰਚਾਰ ਅਗਲੀ ਖ਼ਬਰ ਨਵੀਂ ਭਰਤੀ ਦੇ ਇਸ਼ਤਿਹਾਰ ਤੋਂ ਭੜਕੇ ਫਾਰਮੇਸੀ ਅਫਸਰਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ
Ad Position 24