30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਾਦੀਆਂ ਦੀ ਵਾਰਡ ਨੰਬਰ 4 ਤੋਂ 'ਆਪ' ਨੂੰ ਵੱਡਾ ਹੁੰਗਾਰਾ ਮਿਲਿਆ

Ad Position 21
No active advertisement
ਅਜੀਤ ਡੈਸਕ 11-06-2026
ਬਟਾਲਾ, 10 ਜੂਨ (ਸਤਿੰਦਰ ਸਿੰਘ)-ਕਾਦੀਆਂ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਵਾਰਡ ਨੰਬਰ 4 ਤੋਂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਦੇ ਆਗੂ ਵੱਡੀ ਗਿਣਤੀ 'ਚ 'ਆਪ' 'ਚ ਸ਼ਾਮਿਲ ਹੋਏ | ਇਨ੍ਹਾਂ ਵਰਕਰਾਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਦਾ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸੁਖਬੀਰ ਸਿੰਘ ਲਾਲੀ, ਸ਼ਿੰਗਾਰਾ ਸਿੰਘ ਕਾਹਲੋਂ, ਕਸਤੂਰੀ ਲਾਲ ਸ਼ਰਮਾ, ਸੁਖਵਿੰਦਰ ਸਿੰਘ ਕਾਹਲੋਂ, ਬਲਬੀਰ ਸਿੰਘ ਕਾਹਲੋਂ, ਬਾਵਾ ਸਿੰਘ ਕਾਹਲੋਂ, ਕੁਲਦੀਪ ਕੌਰ, ਹਰਜੀਤ ਕੌਰ ਚੀਮਾ, ਲਵਪ੍ਰੀਤ ਕੌਰ ਤੋਂ ਇਲਾਵਾ ਡਾਕਟਰ ਰਕੇਸ਼ ਕਾਲੀਆ, ਮਨਿੰਦਰਪਾਲ ਸਿੰਘ ਘੁੰਮਣ, ਜਸਪਾਲ ਸਿੰਘ ਪੰਧੇਰ ਸੰਗਠਨ ਇੰਚਾਰਜ ਹਲਕਾ ਕਾਦੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-8 ਦੀ ਉਮੀਦਵਾਰ ਪਲਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ-19 'ਚ ਭਾਜਪਾ ਉਮੀਦਵਾਰ ਪਵਨ ਸ਼ਰਮਾ ਦੇ ਹੱਕ 'ਚ ਭਰਵਾਂ ਚੋਣ ਪ੍ਰਚਾਰ
Ad Position 24