30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਮਾਸਟਰ ਵਿਨੋਦ ਬਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 11-06-2026
ਘੁਮਾਣ, 10 ਜੂਨ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਤਹਿਤ ਹਲਕੇ ਦੇ ਸੀਨੀਅਰ ਅਕਾਲੀ ਆਗੂ ਮਾਸਟਰ ਵਿਨੋਦ ਬਾਵਾ ਨੂੰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮਾਸਟਰ ਵਿਨੋਦ ਬਾਵਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ, ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐੱਨ.ਕੇ. ਸ਼ਰਮਾ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜਨਬੀਰ ਸਿੰਘ ਘੁਮਾਣ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਇਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਵਿਚ ਹੋਰ ਵੀ ਸਖ਼ਤ ਮਿਹਨਤ ਕਰਾਂਗੇ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਵਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪਣੀ ਪੂਰੀ ਟੀਮ ਨਾਲ ਘਰ-ਘਰ ਤੱਕ ਪਹੁੰਚ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਵਜੀਰ ਸਿੰਘ ਲਾਲੀ ਵਲੋਂ ਕਾਦੀਆਂ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਾਰਡ ਨੰਬਰ-6 ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਸਰਬਜੀਤ ਵਲੋਂ ਘਰ ਘਰ ਚੋਣ ਪ੍ਰਚਾਰ
Ad Position 24