30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਵਲਜੀਤ ਸਿੰਘ ਚੂਹੜ ਚੱਕ ਕਾਂਗਰਸ ਬਲਾਕ ਬਟਾਲਾ ਦਿਹਾਤੀ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 11-06-2026
ਨਿੱਕੇ ਘੁੰਮਣ, 10 ਜੂਨ (ਸਤਬੀਰ ਸਿੰਘ ਘੁੰਮਣ)-ਕਾਂਗਰਸ ਪਾਰਟੀ ਨੇ ਬਟਾਲਾ ਦਿਹਾਤੀ ਖੇਤਰ 'ਚ ਆਪਣੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਕਵਲਜੀਤ ਸਿੰਘ ਚੂਹੜ ਚੱਕ ਨੂੰ ਕਾਂਗਰਸ ਬਲਾਕ ਬਟਾਲਾ ਦਿਹਾਤੀ ਦੇ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਕਾਂਗਰਸ ਦੇ ਸੀਨੀਅਰ ਆਗੂ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਐਡਵੋਕੇਟ ਹਰਮਨਦੀਪ ਸਿੰਘ ਸੰਧੂ ਦੀ ਸਿਫ਼ਾਰਸ਼ 'ਤੇ ਕੀਤੀ ਗਈ | ਪਾਰਟੀ ਵਰਗਾਂ ਵਿਚ ਇਸ ਫ਼ੈਸਲੇ ਨੂੰ ਖਾਸ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ ਤੇ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਦਿਹਾਤੀ ਖੇਤਰ ਵਿਚ ਕਾਂਗਰਸ ਨੂੰ ਨਵਾਂ ਹੁਲਾਰਾ ਮਿਲੇਗਾ | ਨਿਯੁਕਤੀ ਮੌਕੇ ਅਮਨਦੀਪ ਸਿੰਘ ਸਤਕੋਹਾ (ਸਾਬਕਾ ਸੰਮਤੀ ਮੈਂਬਰ) ਅਤੇ ਸਤਨਾਮ ਸਿੰਘ ਸੁਚੇਤਗੜ੍ਹ (ਸਾਬਕਾ ਸੰਮਤੀ ਮੈਂਬਰ) ਸਮੇਤ ਕਈ ਆਗੂ ਮੌਜ਼ੂਦ ਸਨ | ਆਗੂਆਂ ਨੇ ਨਵੇਂ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਮੀਦ ਜਿਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਦੇ ਹੋਏ ਐੱਸ.ਸੀ. ਵਰਗ ਦੇ ਹੱਕਾਂ ਲਈ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਕਵਲਜੀਤ ਸਿੰਘ ਚੂਹੜ ਚੱਕ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਬਲਾਕ ਬਟਾਲਾ ਦਿਹਾਤੀ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਪੰਜਾਬ ਅੰਦਰ ਚੁਟਕਲਿਆਂ ਤੇ ਧੱਕੇਸ਼ਾਹੀ ਦੀ ਸਰਕਾਰ ਚੱਲ ਰਹੀ ਹੈ-ਪਾਰਸ
Ad Position 24