30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 11-06-2026
ਉਧਨਵਾਲ, 10 ਜੂਨ (ਪਰਗਟ ਸਿੰਘ)-ਸਥਾਨਕ ਕਸਬੇ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਦੀਆਂ ਸਮੂਹ ਇਕਾਈਆਂ ਨੇ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਲਗਾਤਾਰ ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕਰਨ ਤੇ ਭਾਰਤ ਅਮਰੀਕਾ ਸਮਝੌਤਾ ਦੇ ਤਹਿਤ ਦੇਸ਼ ਨੂੰ ਆਰਥਿਕ ਪੱਖ ਤੋਂ ਕਮਜ਼ੋਰ ਕਰਨ ਦੀ ਨੀਅਤ ਨਾਲ ਪੰਜਾਬ ਤੇ ਦੇਸ਼ ਭਰ ਦੇ ਵਿਚ ਲਿਆਂਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਨੇ ਕਿਹਾ ਕਿ ਲਗਾਤਾਰ ਕੇਂਦਰ ਸਰਕਾਰ 2020 ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਅਲੱਗ-ਅਲੱਗ ਤਰੀਕੇ ਦੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਦੇ ਵਿਚ ਮਹਿੰਗਾਈ ਦੀ ਦਰ ਸ਼ਿਖ਼ਰ 'ਤੇ ਪਹੁੰਚ ਗਈ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਵਪਾਰ ਸਮਝੌਤਿਆਂ ਨੂੰ ਰੱਦ ਕਰੇ ਤੇ ਕਿਸਾਨਾਂ ਮਜ਼ਦੂਰਾਂ ਵਿਦਿਆਰਥੀਆਂ ਤੇ ਛੋਟੇ ਵਪਾਰੀਆਂ ਦੇ ਨਾਲ ਖੜ੍ਹੀ ਹੋ ਕੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰੇ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਤੇ ਕਿਸਾਨਾਂ ਮਜ਼ਦੂਰਾਂ ਉਤੇ ਅੰਨਾ ਤਸੱਦਦ ਕਰਦਿਆਂ ਨਾਦਰਸ਼ਾਹੀ ਰਾਜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ, ਜੋ ਸੰਘਰਸ਼ੀ ਯੋਧੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਰਜਿੰਦਰ ਸਿੰਘ, ਹਰਬੰਸ ਸਿੰਘ, ਜੋਗਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਸਿਮਰਨ ਸਿੰਘ, ਬਾਬਾ ਜਰਨੈਲ ਸਿੰਘ, ਪ੍ਰਤਾਪ ਸਿੰਘ, ਜਗਦੀਸ਼ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਬੀਬੀ ਗੁਮੇਜ ਕੌਰ, ਹਰਜਿੰਦਰ ਕੌਰ, ਹਰਵਿੰਦਰ ਕੌਰ, ਪ੍ਰਮਜੀਤ ਕੌਰ ਬਹੁਤ ਵੱਡੀ ਗਿਣਤੀ ਵਿਚ ਬੀਬੀਆ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਛੀਨਾ ਹਸਪਤਾਲ ਗੌਸਪੁਰਾ ਪੁੱਜੇ ਅਗਲੀ ਖ਼ਬਰ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ
Ad Position 24