30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਸ਼ੇਸ਼ ਭਾਈਚਾਰੇ ਵਲੋਂ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਨੂੰ ਲੈ ਕੇ ਅਜੈ ਸ਼ਰਮਾ ਨੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 11-06-2026
ਪਠਾਨਕੋਟ, 10 ਜੂਨ (ਸੁਮਿਤ)-ਆਦਿਤਿਆਵਾਹਿਣੀ ਆਨੰਦਵਾਹਿਣੀ ਸੰਸਥਾ ਦੇ ਕੇਂਦਰੀ ਮਾਰਗ ਮੰਡਲ ਦੇ ਆਗੂ ਅਜੈ ਸ਼ਰਮਾ ਨੇ ਇਕ ਵਿਸ਼ੇਸ਼ ਸਮੁਦਾਇ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਨਿੰਦਾ ਕਰਦਿਆਂ ਕਈ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੇ ਝੂਠੇ ਦਾਅਵਿਆਂ ਰਾਹੀਂ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ | ਅਜੈ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਜਾਂ ਸਮੁਦਾਇ ਦੇ ਧਰਮ ਗੁਰੂ ਆਪਣੀ ਬਿਮਾਰੀ ਦਾ ਇਲਾਜ ਖ਼ੁਦ ਨਹੀਂ ਕਰ ਸਕੇ ਤਾਂ ਫਿਰ ਚਮਤਕਾਰਾਂ ਤੇ ਅਲੌਕਿਕ ਸ਼ਕਤੀਆਂ ਦੇ ਨਾਮ 'ਤੇ ਲੋਕਾਂ ਨੂੰ ਭਰਮਿਤ ਕਰਨਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਸਮਾਜ ਨੂੰ ਸੱਚਾਈ ਅਤੇ ਤਰਕ ਦੇ ਆਧਾਰ 'ਤੇ ਅੱਗੇ ਵਧਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਗਤੀਵਿਧੀਆਂ 'ਤੇ ਰੋਕ ਲੱਗਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਲਾਲਚ, ਦਬਾਅ ਜਾਂ ਭਰਮ ਫੈਲਾਅ ਕੇ ਧਰਮ ਬਦਲਵਾਉਣ ਦੀਆਂ ਕੋਸ਼ਿਸ਼ਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣੀ ਰਹੇ |
Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਪੁਲਿਸ ਦੀ ਕੈਦੀਆਂ ਵਾਲੀ ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ
Ad Position 24