30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 11-06-2026
ਪਠਾਨਕੋਟ, 10 ਜੂਨ (ਵਿਨੋਦ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੇ ਆਮ ਆਦਮੀ ਕਲੀਨਿਕ ਦੇ ਚਸ਼ਮਾ, ਬੱਜਰੀ ਕੰਪਨੀ, ਨਰੋਟ ਜੈਮਲ ਸਿੰਘ ਅਤੇ ਗੁਰਦਾਸਪੁਰ ਭਾਈਆਂ ਵਿਚ ਨਵ ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਸਮੂਹ ਪ੍ਰੋਗਰਾਮ ਅਫ਼ਸਰਾਂ ਦੀ ਮੌਜੂਦਗੀ ਵਿਚ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ ਆਪਣੇ ਆਪਣੇ ਸੈਂਟਰ ਵਿਚ ਹਾਜ਼ਰ ਹੋਣ ਦੀ ਹਦਾਇਤ ਕੀਤੀ | ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਤੇ ਆਮ ਆਦਮੀ ਕਲੀਨਿਕਾਂ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਉਨ੍ਹਾਂ ਦੇ ਪਿੰਡਾਂ ਦੇ ਨੇੜੇ ਹੀ ਮਿਲੇ, ਇਸ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਵੈਸ਼ਣੋ ਦੇਵੀ ਦੇ ਦੰਡਵਤ ਯਾਤਰੀ ਬ੍ਰਜੇਸ਼ ਭਗਤ ਦਾ ਪਠਾਨਕੋਟ 'ਚ ਭਰਵਾਂ ਸਵਾਗਤ ਅਗਲੀ ਖ਼ਬਰ 18 ਸਾਲਾਂ ਤੋਂ ਆਰਜ਼ੀ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਦਾ ਧਰਨਾ 9ਵੇਂ ਦਿਨ ਵੀ ਜਾਰੀ <br/>
Ad Position 24