29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਕਾਲੀ ਮਾਤਾ ਮੰਦਰ ਵਿਚ ਕੀਤੀ ਪੂਜਾ ਅਰਚਨਾ <br/>

Ad Position 21
No active advertisement
ਅਜੀਤ ਡੈਸਕ 11-06-2026
ਪਠਾਨਕੋਟ, 10 ਜੂਨ (ਸੁਮਿਤ)-ਪਠਾਨਕੋਟ ਵਿਖੇ ਅੱਜ ਪ੍ਰਸਿੱਧ ਸ੍ਰ੍ਰੀ ਕਾਲੀ ਮਾਤਾ ਮੰਦਿਰ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਸਬੰਧ 'ਚ ਸਮੂਹਿਕ ਹਨੂਮਾਨ ਚਾਲੀਸਾ ਪਾਠ ਤੇ ਵਿਸ਼ੇਸ਼ ਪੂਜਾ-ਅਰਚਨਾ ਦਾ ਆਯੋਜਨ ਕੀਤਾ ਗਿਆ | ਧਾਰਮਿਕ ਸਮਾਗਮ 'ਚ ਮੁੱਖ ਤੌਰ 'ਤੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ ਸਮੇਤ ਵੱਡੀ ਗਿਣਤੀ 'ਚ ਭਗਤਾਂ ਤੇ ਭਾਜਪਾ ਕਾਰਕੁਨਾਂ ਨੇ ਹਿੱਸਾ ਲਿਆ | ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ, ਲੰਬੀ ਉਮਰ, ਕੁਸ਼ਲ ਨੇਤਿ੍ਤਵ ਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ | ਇਸ ਦੇ ਨਾਲ ਹੀ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ, ਖ਼ੁਸ਼ਹਾਲੀ ਤੇ ਸਮੂਹ ਦੇਸ਼ ਵਾਸੀਆਂ ਦੀ ਭਲਾਈ ਲਈ ਵੀ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਰ-ਦਰਸ਼ੀ ਨੇਤਿ੍ਤਵ ਹੇਠ ਭਾਰਤ ਨੇ ਵਿਕਾਸ, ਗ਼ਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਸਥਾਰ, ਡਿਜੀਟਲ ਸਸ਼ਕਤੀਕਰਨ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜ਼ਬੂਤ ਪਹਿਚਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਭਾਰਤ ਅੱਜ ਦੁਨੀਆਂ ਦੇ ਅਹਿਮ ਦੇਸ਼ਾਂ 'ਚ ਆਪਣਾ ਵਿਸ਼ੇਸ਼ ਸਥਾਨ ਬਣਾ ਚੁੱਕਾ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਦੇਸ਼ ਦੀ ਅਗਵਾਈ ਕਰ ਰਹੇ ਨਰਿੰਦਰ ਮੋਦੀ ਦਾ ਜੀਵਨ ਰਾਸ਼ਟਰ ਨਿਰਮਾਣ, ਸੇਵਾ ਅਤੇ ਸਮਰਪਣ ਦੀ ਮਿਸਾਲ ਹੈ |

Ad Position 22
No active advertisement
ਪਿਛਲੀ ਖ਼ਬਰ ਆਊਟਸੋਰਸਿੰਗ ਯੂਨੀਅਨ ਪਠਾਨਕੋਟ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਨਲਵਾ ਦਰਿਆ 'ਚ ਲਗਾਤਾਰ ਵੱਧ ਪਾਣੀ ਛੱਡਣ ਕਾਰਨ ਪਪਿਆਲ-ਬਗਿਆਲ ਖੇਤਰ ਵਿਚ ਸੰਕਟ <br/>
Ad Position 24