29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਵਿਚ ਵਿਅਕਤੀਤਵ ਵਿਕਾਸ ਕੈਂਪ ਦੀ ਸਫ਼ਲਤਾ 'ਤੇ ਚਰਚਾ

Ad Position 21
No active advertisement
ਅਜੀਤ ਡੈਸਕ 11-06-2026
ਪਠਾਨਕੋਟ, 10 ਜੂਨ (ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਜ਼ਿਲ੍ਹਾ ਪਠਾਨਕੋਟ ਵਲੋਂ ਡਿਫੈਂਸ ਕਾਲੋਨੀ ਸਥਿਤ ਭਾਰਤ ਵਿਕਾਸ ਭਵਨ, ਛਤਵਾਲ 'ਚ ਚਿੰਤਨ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਸਰਪ੍ਰਸਤੀ ਤੇ ਸ਼ਾਖਾ ਪ੍ਰਧਾਨ ਰਜਨੀਸ਼ ਸ਼ਰਮਾ ਦੀ ਅਗਵਾਈ ਹੇਠ ਹੋਈ ਜਿਸ 'ਚ ਪਠਾਨਕੋਟ, ਛਤਵਾਲ, ਤਿ੍ਵੇਣੀ, ਸੁਜਾਨਪੁਰ, ਵਿਵੇਕਾਨੰਦ ਤੇ ਸ਼ਾਹਪੁਰ ਕੰਢੀ ਸਮੇਤ ਵੱਖ-ਵੱਖ ਸ਼ਾਖਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਮੌਕੇ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਹਾਲ ਹੀ ਵਿਚ ਆਯੋਜਿਤ ਤਿੰਨ ਰੋਜ਼ਾ ਵਿਅਕਤੀਤਵ ਵਿਕਾਸ ਕੈਂਪ ਦੀ ਸਫ਼ਲਤਾ ਲਈ ਸਾਰੀਆਂ ਸਹਿਯੋਗੀ ਸ਼ਾਖਾਵਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕੈਂਪ ਵਿਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਹੋਰ ਵੱਡੇ ਪੱਧਰ 'ਤੇ ਕਰਵਾਏ ਜਾਣਗੇ | ਮੀਟਿੰਗ ਦੌਰਾਨ ਰਜਨੀਸ਼ ਕੁਮਾਰ, ਉਮਾ ਸ਼ਰਮਾ, ਕੁਲਭੂਸ਼ਣ ਖਜੂਰੀਆ, ਰਾਜੇਸ਼ ਸਲਹੋਤਰਾ, ਰਾਜੇਸ਼ ਸ਼ਰਮਾ, ਸੁਨੀਲ ਚੋਪੜਾ ਅਤੇ ਗਗਨ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ | ਕੈਂਪ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਡਾ: ਮਨੂ ਸ਼ਰਮਾ ਤੇ ਕੁਲਭੂਸ਼ਣ ਕੁਮਾਰ ਨੇ ਸਾਰੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਹੜਤਾਲ ਅਗਲੀ ਖ਼ਬਰ ਪਠਾਨਕੋਟ ਦੇ ਇਤਿਹਾਸ 'ਚ ਪਹਿਲੀ ਵਾਰ ਕਿਊਬਾ ਦੇ ਅੰਤਰਰਾਸ਼ਟਰੀ ਕੋਚ ਬਾਕਸਿੰਗ ਕੈਂਪ 'ਚ ਦੇ ਰਹੇ ਹਨ ਸਿਖਲਾਈ
Ad Position 24