29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼ਹੀਦ ਭਗਤ ਸਿੰਘ ਯੂਥ ਕਲੱਬ ਵੈਧੋਚੱਕ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-06-2026
ਤਾਰਾਗੜ੍ਹ, 10 ਜੂਨ (ਸੋਹਨ ਲਾਲ)-ਹਲਕਾ ਭੋਆ ਅਧੀਨ ਪੈਂਦੇ ਪਿੰਡ ਵੈਧੋਚੱਕ ਵਿਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਉਤਸ਼ਾਹ ਨਾਲ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਕਲੱਬ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਰਿਬਨ ਕੱਟ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ ਤੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਆਪਣੇ ਸੰਬੋਧਨ ਦੌਰਾਨ ਜੋਗਿੰਦਰ ਪਾਲ ਨੇ ਕਿਹਾ ਕਿ ਪਿੰਡਾਂ ਵਿਚ ਇਸ ਤਰ੍ਹਾਂ ਦੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਰਾਹੀਂ ਆਪਣਾ ਭਵਿੱਖ ਰੌਸ਼ਨ ਕਰ ਸਕਦੇ ਹਨ | ਟੂਰਨਾਮੈਂਟ ਵਿਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਸਿਹਤਮੰਦ ਮੁਕਾਬਲੇ ਲਈ ਮੰਚ ਪ੍ਰਦਾਨ ਕਰਨਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਖੇਡ ਪ੍ਰੇਮੀ, ਨੌਜਵਾਨ ਖਿਡਾਰੀ ਤੇ ਇਲਾਕੇ ਦੇ ਸਨਮਾਨਿਤ ਨਾਗਰਿਕ ਹਾਜ਼ਰ ਸਨ | ਸਭ ਨੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੈਧੋਚੱਕ ਦੀ ਇਸ ਸਫਲ ਪਹਿਲ ਦੀ ਸ਼ਲਾਘਾ ਕਰਦਿਆਂ ਇਸ ਨੂੰ ਨੌਜਵਾਨਾਂ ਲਈ ਪੇ੍ਰਰਨਾਦਾਇਕ ਕਦਮ ਦੱਸਿਆ | ਇਸ ਮੌਕੇ ਅਸ਼ਵਨੀ ਪਟਵਾਰੀ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਅਜੈ ਸਿੰਘ, ਮੋਹਨ ਸਿੰਘ, ਅਮਨ ਕੁਮਾਰ, ਲਖਵਿੰਦਰ ਸਿੰਘ, ਸਾਬਕਾ ਸਰਪੰਚ ਬੋਧ ਰਾਜ, ਸੰਜੀਵ ਕੁਮਾਰ, ਦਵਿੰਦਰ ਕੁਮਾਰ, ਧੋਨੀ ਕੁਮਾਰ, ਲਵਲੀ ਕੁਮਾਰ, ਜੀਵਨ ਕੁਮਾਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਨੌਰ ਵਿਖੇ ਨੌਜਵਾਨੀ ਨੂੰ ਨਸ਼ਿਆਂ ਤੋਂ ਮੋੜਨ ਲਈ ਮੁਫ਼ਤ ਕਬੱਡੀ ਟ੍ਰੇਨਿੰਗ ਕੈਂਪ ਸ਼ੁਰੂ ਅਗਲੀ ਖ਼ਬਰ ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਹੜਤਾਲ
Ad Position 24