14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡਾਕਟਰ ਜਸ਼ਨਜੋਤ ਸਿੰਘ ਬੇਦੀ ਨੇ ਡਿਗਰੀ ਮੁਕੰਮਲ ਹੋਣ 'ਤੇ ਬਾਬਾ ਹਰਨਾਮ ਸਿੰਘ ਤੋਂ ਲਿਆ ਅਸ਼ੀਰਵਾਦ

Ad Position 21
No active advertisement
ਅਜੀਤ ਡੈਸਕ 12-06-2026
ਘੁਮਾਣ, 11 ਜੂਨ (ਬੰਮਰਾਹ)-ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਅੰਸ-ਬੰਸ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੋਤਰੇ ਡਾਕਟਰ ਜਸ਼ਨਜੋਤ ਸਿੰਘ ਬੇਦੀ ਵਲੋਂ ਆਪਣੇ ਪਿਤਾ ਪੁਰਖੀ ਕਿੱਤੇ ਨੂੰ ਅੱਗੇ ਤੋਰਦਿਆਂ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਮੁਕੰਮਲ ਕਰ ਲਈ ਹੈ ਤੇ ਪੜ੍ਹਾਈ ਮੁਕੰਮਲ ਕਰਨ ਉਪਰੰਤ ਬਾਬਾ ਸੁਖਦੇਵ ਸਿੰਘ ਬੇਦੀ ਆਪਣੇ ਪੋਤਰੇ ਜਸ਼ਨਜੋਤ ਸਿੰਘ ਬੇਦੀ ਨੂੰ ਬਾਬਾ ਹਰਨਾਮ ਸਿੰਘ ਧੁੰਮਾ ਮੁਖੀ ਦਮਦਮੀ ਟਕਸਾਲ ਮਹਿਤਾ ਕੋਲ ਪੁੱਜੇ, ਜਿੱਥੇ ਬਾਬਾ ਹਰਨਾਮ ਸਿੰਘ ਨੇ ਜਸ਼ਨਜੋਤ ਸਿੰਘ ਬੇਦੀ ਨੂੰ ਅਸ਼ੀਰਵਾਦ ਦਿੱਤਾ ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਮੈਡੀਕਲ ਖੇਤਰ 'ਚ ਬੇਦੀ ਪਰਿਵਾਰ ਵਲੋਂ ਪਹਿਲਾਂ ਵੀ ਅਨੇਕਾਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਤੇ ਬਾਬਾ ਬੇਦੀ ਦੀ ਤੀਸਰੀ ਪੀੜੀ ਇਸ ਖਿੱਤੇ 'ਚ ਸੇਵਾਵਾਂ ਨਿਭਾਉਣ ਲਈ ਤਿਆਰ ਹੈ | ਇਸ ਮੌਕੇ ਉਨ੍ਹਾਂ ਨੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ | ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਬਾਬਾ ਨੇ ਬਹੁਤ ਹੀ ਪਿਆਰ ਤੇ ਸਤਿਕਾਰ ਦਿੱਤਾ ਹੈ, ਜਿਸ ਲਈ ਉਹ ਸਦਾ ਹੀ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਵਲੋਂ ਕੀਤੇ ਜਾ ਰਹੇ ਕਾਰਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਡਾਕਟਰ ਸੁਖਵਿੰਦਰ ਸਿੰਘ ਬੇਦੀ, ਸਾਬਕਾ ਸਰਪੰਚ ਕੁਲਵੰਤ ਬੀਰ ਸਿੰਘ ਘੁਮਾਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਤਾਵੇਜ਼ਾਂ ਤੇ ਤੱਥਾਂ ਦੇ ਆਧਾਰ 'ਤੇ ਜ਼ਮੀਨ ਦਾ ਦਖ਼ਲ ਦਿਵਾਉਣ ਦੀ ਕਿਸਾਨ ਸੁੱਚਾ ਸਿੰਘ ਨੇ ਕੀਤੀ ਮੰਗ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ 15 ਨੂੰ
Ad Position 24