ਗੁਰਦਾਸਪੁਰ, 11 ਜੂਨ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਕਮਲਜੀਤ ਚਾਵਲਾ ਨੇ ਪੁਰਾਣਾ ਸ਼ਾਲਾ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਇਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਤੇ ਦੀਨਾਨਗਰ ਵਿਖੇ ਨਗਰ ਕੌਂਸਲ ਚੋਣਾਂ 'ਚ ਵੋਟਰਾਂ ਤੇ ਸਪੋਰਟਰਾਂ ਦਾ ਕਾਫ਼ੀ ਸਹਿਯੋਗ ਮਿਲ ਰਿਹਾ ਹੈ | ਜਦੋਂ ਕਿ ਇਸ ਵਾਰ ਹਲਕੇ ਅੰਦਰ ਸਮੀਕਰਨ ਤਬਦੀਲ ਹੋਣ ਦੀ ਪੂਰਨ ਤੌਰ 'ਤੇ ਆਸ ਹੈ | ਚਾਵਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂਆਂ ਦੀ ਬਦੌਲਤ ਸ਼ੋ੍ਰਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋਇਆ ਹੈ ਤੇ ਲੋਕ ਇਨ੍ਹਾਂ ਦੀਆਂ ਨੀਤੀਆਂ ਤੋਂ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੰੂ ਪੂਰਨ ਭਰੋਸਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਸੁਹਿਰਦ ਪਾਰਟੀ ਹੈ ਜੋ ਪੰਜਾਬ ਦੀ ਬਿਹਤਰੀ ਲਈ ਹਮੇਸ਼ਾ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਦੀਨਾਨਗਰ ਦੇ ਲੋਕ 'ਆਪ' ਤੇ ਕਾਂਗਰਸ ਪਾਰਟੀ ਨੰੂ ਮੂੰਹ ਨਹੀਂ ਲਗਾਉਣਗੇ | ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰਾਂ ਦਾ ਮਨੋਬਲ ਦਿਨੋਂ ਦਿਨ ਉੱਚਾ ਹੋ ਰਿਹਾ ਹੈ | ਉਨ੍ਹਾਂ ਨੇ ਦੀਨਾਨਗਰ ਸ਼ਹਿਰ ਦੇ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਪਾ ਕੇ ਕਾਮਯਾਬ ਬਣਾਉਣ, ਜਿਸ ਨਾਲ 2027 ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ |