13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰੋਗਰਾਮ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 12-06-2026
ਪਠਾਨਕੋਟ, 11 ਜੂਨ (ਵਿਨੋਦ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸਟੇਟ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਕਰਮਚਾਰੀ ਤੇ ਯੂਨੀਅਨ ਦੇ ਨੁਮਾਇੰਦੇ ਸ਼ਾਮਿਲ ਹੋਏ | ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਪੜ੍ਹਾਅ ਵਾਰ ਰੋਸ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ | ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ 15 ਜੂਨ 2026 ਤੋਂ 30 ਜੂਨ 2026 ਤੱਕ ਪੰਜਾਬ ਭਰ ਵਿਚ ਜਲ ਸਪਲਾਈ ਵਿਭਾਗ ਦੀਆਂ ਡਵੀਜ਼ਨਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਤੋਂ ਬਾਅਦ 1 ਜੁਲਾਈ ਤੋਂ 15 ਜੁਲਾਈ 2026 ਤੱਕ ਵੱਖ-ਵੱਖ ਸਰਕਲ ਪੱਧਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸਰਕਾਰ ਨੂੰ ਮੰਗਾਂ ਦਾ ਇਕ ਮੰਗ ਪੱਤਰ ਸੌਂਪਿਆ ਜਾਵੇਗਾ | ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਲਗਾਤਾਰ ਹੋ ਰਹੀ ਦੇਰੀ ਨੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦਾ ਰਸਤਾ ਅਪਣਾਉਣ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਐਲਾਨ ਕੀਤਾ ਕਿ 21 ਜੁਲਾਈ 2026 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ 'ਚ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਜਲ ਸਪਲਾਈ, ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ, ਡਰੇਨੇਜ਼ ਤੇ ਸਿੰਚਾਈ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਦਾ ਹੱਲ ਕਰ ਸਕਦੇ ਹਨ | ਮੀਟਿੰਗ 'ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਲ ਸਪਲਾਈ ਮੰਤਰੀ ਵਿਰੁੱਧ ਪ੍ਰਸਤਾਵਿਤ ਰੋਸ ਰੈਲੀ ਦੀ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ | ਯੂਨੀਅਨ ਲੀਡਰਸ਼ਿਪ ਨੇ ਸਾਰੇ ਮੁਲਾਜ਼ਮਾਂ ਨੂੰ ਸੰਗਠਨ ਵਲੋਂ ਐਲਾਨੇ ਗਏ ਰੋਸ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਤੇ ਇਕਜੁੱਟਤਾ ਦਿਖਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸੂਬਾ ਜਨਰਲ ਸਕੱਤਰ ਫੁੱਮਨ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ, ਰਾਜੇਂਦਰ ਕੁਮਾਰ, ਹਰਪਾਲ ਸਿੰਘ, ਮੋਹਨ ਸਿੰਘ, ਮਾਨ ਸਿੰਘ, ਸਤੀਸ਼ ਸ਼ਰਮਾ, ਤੇਜਵੀਰ ਸਿੰਘ, ਗੁਰਨਾਮ ਸਿੰਘ, ਪ੍ਰੇਮ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਇਕ ਵਅਕਤੀ ਹੈਰੋਇਨ ਤੇ ਇਕ ਨਸ਼ਾ ਪੀਤਾ ਗਿ੍ਫ਼ਤਾਰ ਅਗਲੀ ਖ਼ਬਰ ਗਰਮੀ 'ਚ ਨੌਜਵਾਨਾਂ ਨੇ ਲਗਾਈ ਛਬੀਲ
Ad Position 24