ਗੁਰਦਾਸਪੁਰ, 12 ਜੂਨ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ 13 ਜੂਨ ਨੰੂ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਸ਼ਾਂਤੀ ਪੂਰਵਕ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵੱਖ- ਵੱਖ ਪੋਿਲੰਗ ਬੂਥਾਂ 'ਤੇ ਪਾਰਟੀਆਂ ਨੰੂ ਰਵਾਨਾ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਤੇ ਆਜ਼ਾਦ ਮਾਹੌਲ ਵਿਚ ਕਰਵਾਈਆਂ ਜਾਣਗੀਆਂ ਅਤੇ ਸਾਰੇ ਪੋਿਲੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਜਦੋਂ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੰੂ ਅਮਨ ਸ਼ਾਂਤੀ ਦਾ ਮਾਹੌਲ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਨੇ ਸਮੂਹ ਵੋਟਰਾਂ ਨੰੂ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ | ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਸ਼ਾਮ ਨੰੂ ਹੀ ਹੋਵੇਗੀ | ਉਨ੍ਹਾਂ ਕਿਹਾ ਕਿ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਸਾਡੇ ਲੋਕਤੰਤਰ ਨੰੂ ਹੋਰ ਮਜ਼ਬੂਤ ਕਰੇਗੀ ਤੇ ਲੋਕ ਆਪਣੀ ਇੱਛਾ ਅਨੁਸਾਰ ਆਪਣੇ ਨੁਮਾਇੰਦੇ ਚੁਣਨਗੇ |