09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਵੋਟਾਂ ਲਈ ਪੋਿਲੰਗ ਟੀਮਾਂ ਰਵਾਨਾ

Ad Position 21
No active advertisement
ਅਜੀਤ ਡੈਸਕ 13-06-2026
ਗੁਰਦਾਸਪੁਰ, 12 ਜੂਨ (ਚੱਕਰਾਜਾ)-13 ਜੂਨ ਨੰੂ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡਾਂ, ਨਗਰ ਕੌਂਸਲ ਦੀਨਾਨਗਰ ਦੇ 15 ਵਾਰਡਾਂ ਤੇ ਕਾਦੀਆਂ ਨਗਰ ਕੌਂਸਲ ਦੇ 15 ਵਾਰਡਾਂ ਲਈ ਪੈ ਰਹੀਆਂ ਵੋਟਾਂ ਲਈ ਪੋਿਲੰਗ ਬੂਥਾਂ 'ਤੇ ਟੀਮਾਂ ਰਵਾਨਾ ਹੋ ਗਈਆਂ ਹਨ | ਇਨ੍ਹਾਂ ਵੋਟਾਂ 'ਚ ਚੋਣ ਪ੍ਰਕਿਰਿਆ ਨੰੂ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ, ਉਥੇ ਇਨ੍ਹਾਂ ਚੋਣਾਂ 'ਚ ਅਮਨ ਸ਼ਾਂਤੀ ਨਾਲ ਵੋਟ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਤੇ ਆਜ਼ਾਦ ਮਾਹੌਲ ਵਿਚ ਕਰਵਾਈਆਂ ਜਾਣਗੀਆਂ, ਜਿਸ ਲਈ ਸਾਰੇ ਪੋਿਲੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੰੂ ਅਮਨ ਸ਼ਾਂਤੀ ਦਾ ਮਾਹੌਲ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਹੀ ਵੋਟਾਂ ਦੀ ਗਿਣਤੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਲੋਕਾਂ ਨੰੂ ਗਰਮੀ ਤੋਂ ਮਿਲੀ ਰਾਹਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ
Ad Position 24